Big Breaking : ਰਾਜਨੀਤਿਕ ਜਗਤ ਨੂੰ ਡੂੰਘਾ ਸਦਮਾ, ਸਾਬਕਾ ਮੁੱਖ ਮੰਤਰੀ ਦਾ ਦੇਹਾਂਤ!
ਨਵੀਂ ਦਿੱਲੀ, 4 ਅਗਸਤ, 2025 : ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਦੇਹਾਂਤ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਸ਼ਿਬੂ ਸੋਰੇਨ ਸਿਹਤ ਸੰਬੰਧੀ ਕਈ ਸਮੱਸਿਆਵਾਂ ਤੋਂ ਪੀੜਤ ਸਨ। ਰਿਪੋਰਟਾਂ ਅਨੁਸਾਰ, ਉਨ੍ਹਾਂ ਨੇ ਗੰਗਾਰਾਮ ਹਸਪਤਾਲ ਵਿੱਚ ਆਖਰੀ ਸਾਹ ਲਿਆ। 19 ਜੂਨ ਨੂੰ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ 'ਤੇ ਝਾਰਖੰਡ ਦੇ ਮੁੱਖ ਮੰਤਰੀ ਹੇਮਤ ਸੋਰੇਨ ਨੇ ਵੀ ਟਵੀਟ ਕਰਕੇ ਲਿਖਿਆ ਕਿ 'ਗੁਰੂ ਜੀ ਸਾਨੂੰ ਸਾਰਿਆਂ ਨੂੰ ਛੱਡ ਕੇ ਚਲੇ ਗਏ ਹਨ, ਅੱਜ ਮੈਂ ਜ਼ੀਰੋ ਹੋ ਗਿਆ ਹਾਂ।'
