ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫਤਾਰ
ਚੰਡੀਗੜ੍ਹ: 23 ਮਾਰਚ, 2026
ਪੰਜਾਬ ਦੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਬਹੁਤ ਵੱਡੀ ਕਾਰਵਾਈ ਕਰਦੇ ਹੋਏ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ਨੇ ਸੂਬੇ ਦੀ ਸਿਆਸਤ ਵਿੱਚ ਭੂਚਾਲ ਲਿਆ ਦਿੱਤਾ ਹੈ, ਕਿਉਂਕਿ ਇੱਕ ਦਿਨ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਭੁੱਲਰ ਤੋਂ ਮੰਤਰੀ ਅਹੁਦੇ ਤੋਂ ਅਸਤੀਫਾ ਲਿਆ ਸੀ। ਇੱਥੇ ਦਸ ਦਈਏ ਕਿ ਭੁੱਲਰ ਨੇ ਕਿਹਾ ਕਿ ਉਨ੍ਹਾਂ ਆਪ ਗ੍ਰਿਫ਼ਤਾਰੀ ਦਿੱਤੀ ਹੈ। ਇਹ ਗ੍ਰਿਫ਼ਤਾਰੀ ਮੰਡੀ ਗੋਬਿੰਦਗੜ੍ਹ ਵਿਖੇ ਹੋਈ ਹੈ।
Click to Follow Babushahi Facebook page →