ਪੰਜਾਬ 'ਚ ਵੱਡੀ ਵਾਰਦਾਤ: ਬਦਮਾਸ਼ਾਂ ਨੇ ਡਾਕਟਰ ਨੂੰ ਮਾਰੀਆਂ ਗੋਲੀਆਂ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 4 ਜੁਲਾਈ 2025-ਮੋਗਾ ਦੇ ਕੋਟ ਈਸੇ ਖਾਂ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇਕ ਡਾਕਟਰ ਤੇ ਅਣਪਛਾਤੇ ਬਦਮਾਸ਼ਾਂ ਤੇ ਵੱਲੋਂ ਤਾਬੜਤੋੜ ਗੋਲੀਆਂ ਦੀ ਬਰਸਾਤ ਕਰ ਦਿੱਤੀ ਗਈ। ਜ਼ਖ਼ਮੀ ਹਾਲਤ ਵਿੱਚ ਡਾਕਟਰ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰ ਦੀ ਪਛਾਣ ਅਨਿਲ ਕੰਬੋਜ਼ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਡਾਕਟਰ ਆਪਣੇ ਕਲੀਨਿਕ ਤੇ ਬੈਠਾ ਸੀ ਤਾਂ, ਇਸੇ ਦੌਰਾਨ ਹੀ ਅਣਪਛਾਤੇ ਬਦਮਾਸ਼ ਆਏ, ਜਿਨ੍ਹਾਂ ਨੇ ਡਾਕਟਰ ਤੇ ਗੋਲੀਆਂ ਚਲਾ ਦਿੱਤੀਆਂ। ਡਾਕਟਰ ਇਸ ਗੋਲੀਬਾਰੀ ਦੌਰਾਨ ਜ਼ਖਮੀ ਹੋ ਗਿਆ, ਜਿਸ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਦੇ ਵੱਲੋਂ ਉਸਦਾ ਇਲਾਜ ਕੀਤਾ ਜਾ ਰਿਹਾ ਹੈ।