Bihar Election : ਚੋਣਾਂ ਦੇ ਮੱਦੇਨਜ਼ਰ, CM ਨਿਤੀਸ਼ ਕੁਮਾਰ ਨੇ ਕੀਤਾ ਵੱਡਾ ਐਲਾਨ
ਬਿਹਾਰ ਵਿੱਚ ਅਧਿਆਪਕਾਂ ਲਈ ਨਿਵਾਸ ਨੀਤੀ ਲਾਗੂ ਹੋਵੇਗੀ: ਮੁੱਖ ਮੰਤਰੀ ਨਿਤੀਸ਼ ਕੁਮਾਰ
ਪਟਨਾ, 4 ਅਗਸਤ 2025: ਬਿਹਾਰ ਵਿੱਚ ਆਉਣ ਵਾਲੀਆਂ 2025 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਰਾਜ ਦੇ ਸਰਕਾਰੀ ਅਧਿਆਪਕਾਂ ਲਈ ਨਿਵਾਸ ਨੀਤੀ (Domicile Policy) ਲਾਗੂ ਕੀਤੀ ਜਾਵੇਗੀ।
ਇਸ ਨੀਤੀ ਦਾ ਮਤਲਬ ਹੈ ਕਿ ਬਿਹਾਰ ਵਿੱਚ ਅਧਿਆਪਕਾਂ ਦੀ ਭਰਤੀ ਲਈ ਸਿਰਫ਼ ਬਿਹਾਰ ਦੇ ਵਸਨੀਕ ਹੀ ਅਪਲਾਈ ਕਰ ਸਕਣਗੇ। ਇਸ ਤੋਂ ਪਹਿਲਾਂ ਵੀ ਨਿਤੀਸ਼ ਕੁਮਾਰ ਨੇ ਪੱਤਰਕਾਰਾਂ, ਸਕੂਲ ਕਰਮਚਾਰੀਆਂ, ਮਮਤਾ ਅਤੇ ਆਸ਼ਾ ਵਰਕਰਾਂ ਲਈ ਕਈ ਅਹਿਮ ਐਲਾਨ ਕੀਤੇ ਹਨ। ਇਹ ਐਲਾਨ ਚੋਣਾਂ ਤੋਂ ਪਹਿਲਾਂ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਆਪਣੇ ਨਾਲ ਜੋੜਨ ਦੀ ਇੱਕ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।
नवम्बर 2005 में सरकार बनने के बाद से ही हमलोग शिक्षा व्यवस्था में सुधार के लिए लगातार काम कर रहे हैं। शिक्षा व्यवस्था के सुदृढ़ीकरण हेतु बड़ी संख्या में शिक्षकों की नियुक्ति की गई है।
शिक्षकों की बहाली में बिहार के निवासियों (DOMICILE) को प्राथमिकता देने हेतु शिक्षा विभाग को…
— Nitish Kumar (@NitishKumar) August 4, 2025