Breaking: ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਭਾਗਾਂ ਦੀ ਵੰਡ; ਤਿੰਨ ਮੰਤਰੀਆਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਤਰੁਣਪ੍ਰੀਤ ਸੌਂਦ ਬਣੇ ਨਵੇਂ ਬਿਜਲੀ ਮੰਤਰੀ; ਹਰਜੋਤ ਬੈਂਸ ਕੋਲ ਹੋਵੇਗਾ ਸਥਾਨਕ ਸਰਕਾਰਾਂ ਵਿਭਾਗ- ਅਮਨ ਅਰੋੜਾ ਨੂੰ ਸੌਂਪਿਆ ਗਿਆ ਉਦਯੋਗ ਮੰਤਰਾਲਾ
ਚੰਡੀਗੜ੍ਹ, 11 ਮਈ 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੂਬਾ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੈਸਲਾ ਲੈਂਦਿਆਂ ਉਨ੍ਹਾਂ ਦੇ ਵਿਭਾਗਾਂ ਦੀ ਵੰਡ ਬਾਕੀ ਮੰਤਰੀਆਂ ਵਿੱਚ ਕਰ ਦਿੱਤੀ ਹੈ। ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਹੁਣ ਪੰਜਾਬ ਦੇ ਨਵੇਂ ਬਿਜਲੀ ਮੰਤਰੀ ਹੋਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਹੁਣ ਸਥਾਨਕ ਸਰਕਾਰਾਂ ਵਿਭਾਗ (Local Bodies) ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਹੁਣ ਸੂਬੇ ਦੇ ਉਦਯੋਗ ਮੰਤਰੀ ਵਜੋਂ ਕੰਮ ਦੇਖਣਗੇ।
- Download Babushahi App
-
-