Breaking: Patiala ਬੀ.ਡੀ.ਪੀ.ਓ. ਅਤੇ ਪੰਚਾਇਤ ਸਕੱਤਰ ਅਸ਼ੋਕ ਕੁਮਾਰ ਸਸਪੈਂਡ
ਰਵੀ ਜੱਖੂ
ਲੁਧਿਆਣਾ, 16 ਫ਼ਰਵਰੀ 2026:
ਪੰਜਾਬ ਸਰਕਾਰ ਨੇ ਪਟਿਆਲਾ ਦੇ ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਟਿਵਾਣਾ ਅਤੇ ਪੰਚਾਇਤ ਸਕੱਤਰ ਅਸ਼ੋਕ ਕੁਮਾਰ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ।
ਸਰਕਾਰੀ ਹੁਕਮਾਂ ਅਨੁਸਾਰ ਇਹ ਕਾਰਵਾਈ ਪ੍ਰਸ਼ਾਸਨਿਕ ਕਾਰਨਾਂ ਕਰਕੇ ਕੀਤੀ ਗਈ ਹੈ। ਹਾਲਾਂਕਿ ਉਨ੍ਹਾਂ ਨੂੰ ਕਿਉਂ ਸਸਪੈਂਡ ਕੀਤਾ ਗਿਆ ਹੈ, ਇਸ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ।
ਸਸਪੈਂਸ਼ਨ ਦੌਰਾਨ ਦੋਵੇਂ ਅਧਿਕਾਰੀ ਵਿਭਾਗੀ ਨਿਯਮਾਂ ਅਨੁਸਾਰ ਮੁੱਖ ਦਫ਼ਤਰ ਨਾਲ ਅਟੈਚ ਰਹਿਣਗੇ।