Breaking : ਨਵੇਂ Akali Dal ਨੂੰ ਕਾਨੂੰਨੀ ਕਟਿਹਰੇ ਚ ਖੜ੍ਹਾ ਕਰਨ ਦੀ ਤਿਆਰੀ..
ਚੰਡੀਗੜ੍ਹ: ਨਵੇਂ ਬਣੇ ਅਕਾਲੀ ਦਲ ਦੇ ਧੜੇ ਨੂੰ ਲੈ ਕੇ ਸਿਆਸੀ ਤਣਾਅ ਵਧ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਨਵੇਂ ਧੜੇ ਨੇ ਪਾਰਟੀ ਦਾ ਨਾਮ ਅਤੇ ਚੋਣ ਨਿਸ਼ਾਨ ਵਰਤਿਆ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਦੇ ਜਵਾਬ ਵਿੱਚ ਨਵੇਂ ਧੜੇ ਦੇ ਆਗੂ ਚਰਨਜੀਤ ਸਿੰਘ ਬਰਾੜ ਨੇ ਕਿਹਾ ਹੈ ਕਿ ਉਨ੍ਹਾਂ ਦਾ ਕੋਈ ਨਵਾਂ ਧੜਾ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੇ ਪਾਰਟੀ ਦੇ ਵਿਧੀ-ਵਿਧਾਨ ਅਨੁਸਾਰ ਹੀ ਪ੍ਰਧਾਨ ਦੀ ਚੋਣ ਕੀਤੀ ਹੈ ਅਤੇ ਉਹ ਸ਼੍ਰੋਮਣੀ ਅਕਾਲੀ ਦਲ ਦੇ ਨਾਮ ਅਤੇ ਨਿਸ਼ਾਨ 'ਤੇ ਆਪਣਾ ਦਾਅਵਾ ਪੇਸ਼ ਕਰਨਗੇ। ਬਰਾੜ ਨੇ ਚੀਮਾ ਦੀ ਚੇਤਾਵਨੀ ਦਾ ਜਵਾਬ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਾਨੂੰਨੀ ਲੜਾਈ ਲੜਨੀ ਪਈ ਤਾਂ ਉਹ ਇਸ ਲਈ ਪੂਰੀ ਤਰ੍ਹਾਂ ਤਿਆਰ ਹਨ।