Breaking : ਪੰਜਾਬ ਕੈਬਨਿਟ ਨੇ ਲਏ ਕਈ ਵੱਡੇ ਅਤੇ ਅਹਿਮ ਫੈਸਲੇ
ਚੰਡੀਗੜ੍ਹ, 14 ਅਗਸਤ 2025 : ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਸੀ ਜਿਸ ਵਿਚ ਪੰਜਾਬ ਸਰਕਾਰ ਨੇ ਕਈ ਫ਼ੈਸਲੇ ਲਏ ਹਨ।
ਹੇਠਾਂ ਪੜ੍ਹੋ ਲਏ ਗਏ ਅਹਿਮ ਫ਼ੈਸਲੇ
ਲੈਂਡ ਪੂਲਿੰਗ ਨੀਤੀ 2025 ਲਈ ਨੋਟੀਫਿਕੇਸ਼ਨ ਵਾਪਸ ਲੈਣ ਦੀ ਸਹਿਮਤੀ।
ਪੰਜਾਬ ਸਹਿਕਾਰੀ ਸਭਾਵਾਂ ਐਕਟ, 1961 'ਚ ਸੋਧ ਨੂੰ ਮਨਜ਼ੂਰੀ।
ਪੰਚਾਇਤ ਵਿਕਾਸ ਸਕੱਤਰ ਦਾ ਅਹੁਦਾ ਸਿਰਜਣ ਨੂੰ ਪ੍ਰਵਾਨਗੀ।
ਫ਼ਸਲਾਂ ਦੀ ਖਰੀਦ ਲਈ ਮੰਤਰੀ ਸਮੂਹ ਦੇ ਗਠਨ ਲਈ ਕਾਰਜ ਉਪਰੰਤ ਪ੍ਰਵਾਨਗੀ।
ਕੈਬਨਿਟ ਸਬ-ਕਮੇਟੀ ਦੇ ਗਠਨ ਲਈ ਕਾਰਜ ਉਪਰੰਤ ਪ੍ਰਵਾਨਗੀ।