CM ਮਾਨ ਅੱਜ ਮਲੇਰਕੋਟਲਾ ਵਾਸੀਆਂ ਨੂੰ ਦੇਣਗੇ ਤੋਹਫ਼ਾ
ਚੰਡੀਗੜ੍ਹ, 18 ਜੁਲਾਈ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਲੇਰਕੋਟਲਾ ਪੁੱਜ ਕੇ ਇਲਾਕੇ ਦੇ ਵਾਸੀਆਂ ਲਈ ਵੱਡਾ ਤੋਹਫਾ ਲੈ ਕੇ ਆ ਰਹੇ ਹਨ। ਉਹ ਅੱਜ ਅਹਿਮਦਗੜ੍ਹ ਅਤੇ ਅਮਰਗੜ੍ਹ ਤਹਿਸੀਲ ਕੰਪਲੈਕਸ ਦਾ ਉਦਘਾਟਨ ਕਰਨਗੇ। ਇਹ ਨਵੇਂ ਤਹਿਸੀਲ ਕੰਪਲੈਕਸ ਸਥਾਨਕ ਰਹਿਣ ਵਾਲਿਆਂ ਲਈ ਪ੍ਰਸ਼ਾਸਨਿਕ ਸੇਵਾਵਾਂ ਨੂੰ ਹੋਰ ਆਸਾਨ ਅਤੇ ਤੇਜ਼ ਪਹੁੰਚਯੋਗ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੇ।
ਸਥਾਨਕ ਲੋਕਾਂ ਵਿੱਚ ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਖੁਸ਼ੀ ਦਾ ਮਾਹੌਲ ਹੈ।