Breaking news : ਸਿੱਖ ਕਤਲੇਆਮ ਮਾਮਲੇ 'ਚੋਂ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਬਰੀ
ਨਵੀਂ ਦਿੱਲੀ 22 ਜਨਵਰੀ, 2026 : 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਰਾਹਤ ਮਿਲ ਗਈ ਹੈ। ਦਿੱਲੀ ਦੀ ਇੱਕ ਅਦਾਲਤ ਨੇ ਸੱਜਣ ਕੁਮਾਰ ਨੂੰ ਉਸ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ ਜਿਸ ਵਿੱਚ ਉਨ੍ਹਾਂ 'ਤੇ ਜਨਕਪੁਰੀ ਅਤੇ ਵਿਕਾਸਪੁਰੀ ਵਿੱਚ ਭੀੜ ਹਿੰਸਾ ਭੜਕਾਉਣ ਦਾ ਦੋਸ਼ ਸੀ।