Breaking : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਹੁਕਮ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ : ਅੱਜ ਪੰਜਾਬ ਸਰਕਾਰ ਨੇ ਭਰਿਸ਼ਟਾਚਾਰ ਵਿਰੁੱਧ ਸਖਤ ਕਦਮ ਚੁੱਕਦਿਆਂ ਹੋਇਆਂ DC, SDM, SSP ਅਤੇ ਐਸ ਐਚ ਓ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਆਪਣੇ ਆਪਣੇ ਇਲਾਕਿਆਂ ਵਿੱਚ ਭਰਿਸ਼ਟਾਚਾਰ ਕਿਸੇ ਵੀ ਤਰੀਕੇ ਨਾਲ ਬੰਦ ਕਰੋ । ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਹਨਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ । ਇਸ ਦੇ ਨਾਲ ਹੀ ਇਹ ਵੀ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਜਨਤਾ ਅਤੇ ਵਿਧਾਇਕਾਂ ਤੋਂ ਫੀਡਬੈਕ ਵੀ ਲਈ ਜਾਵੇਗੀ।