ਜਗਤਾਰ ਸਿੰਘ ਹਵਾਰਾ ਨੇ ਹਾਈਕੋਰਟ ਕੋਲੋਂ ਮੰਗੀ ਪੈਰੋਲ; ਬਿਮਾਰ ਮਾਤਾ ਨੂੰ ਮਿਲਣ ਲਈ ਲਾਈ ਗੁਹਾਰ
ਲਗਭਗ 29 ਸਾਲਾਂ ਬਾਅਦ ਪੈਰੋਲ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ
ਮਾਤਾ ਦੀ ਖ਼ਰਾਬ ਸਿਹਤ ਦਾ ਹਵਾਲਾ ਦੇ ਕੇ 4 ਹਫ਼ਤਿਆਂ ਦੀ ਰਿਹਾਈ ਦੀ ਕੀਤੀ ਮੰਗ
28 ਸਾਲ ਅਤੇ 9 ਮਹੀਨਿਆਂ ਤੋਂ ਲਗਾਤਾਰ ਜੇਲ੍ਹ ਵਿੱਚ ਬੰਦ ਹਨ ਜਗਤਾਰ ਸਿੰਘ ਹਵਾਰਾ
Babushahi Network
ਚੰਡੀਗੜ੍ਹ, 12 ਮਈ 2026: ਪਿਛਲੇ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਇੱਕ ਵਾਰ ਫਿਰ ਅਦਾਲਤ ਕੋਲੋਂ ਪੈਰੋਲ ਦੀ ਮੰਗ ਕੀਤੀ ਗਈ ਹੈ। ਹਵਾਰਾ ਨੇ ਆਪਣੀ ਬਿਮਾਰ ਮਾਤਾ ਦੀ ਦੇਖਭਾਲ ਅਤੇ ਉਨ੍ਹਾਂ ਨੂੰ ਮਿਲਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਚਾਰ ਹਫ਼ਤਿਆਂ ਦੀ ਪੈਰੋਲ ਮੰਗੀ ਹੈ।
ਭਾਈ ਜਗਤਾਰ ਸਿੰਘ ਹਵਾਰਾ ਪਿਛਲੇ 28 ਸਾਲ 9 ਮਹੀਨਿਆਂ ਤੋਂ ਲਗਾਤਾਰ ਜੇਲ੍ਹ ਦੀਆਂ ਸੀਖਾਂ ਪਿੱਛੇ ਬੰਦ ਹਨ। ਉਨ੍ਹਾਂ ਦੇ ਵਕੀਲਾਂ ਰਾਹੀਂ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਮਾਤਾ ਦੀ ਸਿਹਤ ਕਾਫ਼ੀ ਨਾਜ਼ੁਕ ਹੈ ਅਤੇ ਉਹ ਆਪਣੀ ਜ਼ਿੰਦਗੀ ਦੇ ਇਸ ਪੜਾਅ 'ਤੇ ਆਪਣੇ ਪੁੱਤਰ ਨੂੰ ਮਿਲਣਾ ਚਾਹੁੰਦੇ ਹਨ।
ਪਟੀਸ਼ਨ ਵਿੱਚ ਮਨੁੱਖੀ ਅਧਿਕਾਰਾਂ ਅਤੇ ਜੇਲ੍ਹ ਨਿਯਮਾਂ ਦੇ ਤਹਿਤ ਪੈਰੋਲ ਦੀ ਮੰਗ ਕੀਤੀ ਗਈ ਹੈ।ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਵੱਲੋਂ ਸਬੰਧਤ ਸਰਕਾਰਾਂ ਅਤੇ ਜੇਲ੍ਹ ਪ੍ਰਸ਼ਾਸਨ ਕੋਲੋਂ ਜਵਾਬ ਮੰਗਿਆ ਜਾ ਸਕਦਾ ਹੈ।
- Download Babushahi App
-
-