CBI ਐਕਸਾਈਜ਼ ਕੇਸ 'ਚ ਬਰੀ ਹੋਣ ’ਤੇ ਕੇਜਰੀਵਾਲ ਅਤੇ ਸਿਸੋਦੀਆ ਨੂੰ MP ਰਾਜਿੰਦਰ ਗੁਪਤਾ ਨੇ ਦਿੱਤੀ ਵਧਾਈ
"ਇਹ ਇਮਾਨਦਾਰੀ ਅਤੇ ਇਨਸਾਫ਼ ਦੀ ਜਿੱਤ" – ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ
ਬਾਬੂਸ਼ਾਹੀ ਬਿਊਰੋ
ਦਿੱਲੀ/ਚੰਡੀਗੜ੍ਹ 27 ਫ਼ਰਵਰੀ 2026: ਰਾਜ ਸਭਾ ਮੈਂਬਰ ਸੰਸਦ ਰਾਜਿੰਦਰ ਗੁਪਤਾ ਨੇ ਅੱਜ ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਦਰਜ ਐਕਸਾਈਜ਼ ਕੇਸ ਵਿੱਚ ਦਿੱਲੀ ਦੀ ਅਦਾਲਤ ਵੱਲੋਂ ਬਰੀ ਕੀਤੇ ਜਾਣ ’ਤੇ ਨਿੱਘੀ ਵਧਾਈ ਦਿੱਤੀ ਹੈ।
ਅੱਜ ਇੱਥੇ ਜਾਰੀ ਕੀਤੇ ਇੱਕ ਅਧਿਕਾਰਤ ਬਿਆਨ ਵਿੱਚ ਰਾਜਿੰਦਰ ਗੁਪਤਾ ਨੇ ਅਦਾਲਤ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਇਮਾਨਦਾਰੀ ਅਤੇ ਇਨਸਾਫ਼ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਨਾ ਸਿਰਫ਼ ਪਾਰਟੀ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ, ਸਗੋਂ ਆਮ ਲੋਕਾਂ ਦਾ ਨਿਆਂ ਪ੍ਰਣਾਲੀ ਵਿੱਚ ਵਿਸ਼ਵਾਸ ਹੋਰ ਵੀ ਮਜ਼ਬੂਤ ਹੋਇਆ ਹੈ।
ਦੱਸ ਦਈਏ ਕਿ ਰਾਊਜ਼ ਐਵੇਨਿਊ ਕੋਰਟ (Rouse Avenue Court) ਦਾ ਇਹ ਫ਼ੈਸਲਾ ਪਿਛਲੇ ਦੋ ਸਾਲਾਂ ਤੋਂ ਚੱਲ ਰਹੀ ਲੰਬੀ ਕਾਨੂੰਨੀ ਪ੍ਰਕਿਰਿਆ ਵਿੱਚ ਇੱਕ ਇਤਿਹਾਸਕ ਮੋੜ ਸਾਬਤ ਹੋਇਆ ਹੈ। ਜ਼ਿਕਰਯੋਗ ਹੈ ਕਿ ਇਸ ਫ਼ੈਸਲੇ ਨਾਲ ਸੀਬੀਆਈ ਦੀ ਜਾਂਚ ਨੂੰ ਲੈ ਕੇ ਚੱਲ ਰਹੀਆਂ ਕਈ ਚਰਚਾਵਾਂ 'ਤੇ ਵਿਰਾਮ ਲੱਗ ਗਿਆ ਹੈ ਅਤੇ ਆਮ ਆਦਮੀ ਪਾਰਟੀ ਦੇ ਚੋਟੀ ਦੇ ਆਗੂਆਂ ਨੂੰ ਵੱਡੀ ਰਾਹਤ ਮਿਲੀ ਹੈ।
Click to Follow Babushahi Facebook page →