CBSE ਵੱਲੋਂ ਐਲਾਨੇ ਨਤੀਜੇ ਵਿਚ ਗੁਰਪੁਨੀਤ ਕੌਰ ਨੇ ਹਾਸਲ ਕੀਤੇ 99% ਅੰਕ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 14 ਮਈ 2026 : ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਦੀ ਵਿਦਿਆਰਥਣ ਗੁਰਪੁਨੀਤ ਕੌਰ ਸਪੁੱਤਰੀ ਸ. ਦਵਿੰਦਰ ਸਿੰਘ ਪਿੰਡ ਰਾਮਪੁਰ ਨੇ 99% ਅੰਕ ਪ੍ਰਾਪਤ ਕਰ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਸ ਵਿਦਿਆਰਥਣ ਨੇ ਬਿਨਾ ਕਿਸੇ ਟਿਊਸ਼ਨ ਦੇ ਸਹਾਰੇ ਆਪਣੀ ਮਿਹਨਤ ਦੇ ਬਲਬੂਤੇ ਇਹ ਮੁਕਾਮ ਹਾਸਲ ਕਰਿਆ ਹੈ l ਵਿਦਿਆਰਥਣ ਨੇ ਫਿਜ਼ਿਕਸ, ਕੈਮਿਸਟਰੀ ਅਤੇ ਪੰਜਾਬੀ ਦੇ ਵਿਸ਼ਿਆਂ ਵਿੱਚੋਂ 100 ਅੰਕਾਂ ਵਿੱਚੋਂ 100 ਅੰਕ ਪ੍ਰਾਪਤ ਕਰੇ l ਇਸ ਬਾਰੇ ਖ਼ੁਸ਼ੀ ਜ਼ਾਹਰ ਕਰਦਿਆਂ ਸਕੂਲ ਪ੍ਰਸ਼ਾਸਕ ਅਤੇ ਡਾਇਰੈਕਟਰ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਸ. ਇਕਬਾਲ ਸਿੰਘ ਅਤੇ ਪ੍ਰਿੰਸੀਪਲ ਜਸਵਿੰਦਰ ਸਿੰਘ ਨੇ ਗੁਰਪੁਨੀਤ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ। ਇਸ ਤੋਂ ਇਲਾਵਾ ਸਕੂਲ ਦੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੇ ਵਿਦਿਆਰਥਣ ਦੀ ਇਸ ਸਫਲਤਾ 'ਤੇ ਖ਼ੁਸ਼ੀ ਪ੍ਰਗਟਾਈ ਹੈ ਅਤੇ ਉਹ ਗੁਰਪਨੀਤ ਕੌਰ ਅਤੇ ਉਸ ਦੇ ਮਾਪਿਆਂ ਨੂੰ ਹਾਰਦਿਕ ਵਧਾਈਆਂ ਦੇ ਰਹੇ ਹਨ l
- Download Babushahi App
-
-