CM ਮਾਨ ਵਲੋਂ ਅੱਜ, 3 ਜਨਵਰੀ ਨੂੰ 606 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ
ਰਵੀ ਜੱਖੂ
ਚੰਡੀਗੜ੍ਹ, 3 ਜਨਵਰੀ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 'ਮਿਸ਼ਨ ਰੁਜ਼ਗਾਰ' ਤਹਿਤ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਅਧੀਨ ਅੱਜ ਚੰਡੀਗੜ੍ਹ ਵਿੱਚ ਇੱਕ ਵਿਸ਼ੇਸ਼ ਨਿਯੁਕਤੀ ਪੱਤਰ ਵੰਡ ਸਮਾਰੋਹ ਕਰਵਾਇਆ ਜਾ ਰਿਹਾ ਹੈ।
ਸਿੱਖਿਆ ਵਿਭਾਗ ਨਾਲ ਸਬੰਧਤ 606 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਖੁਦ ਆਪਣੇ ਹੱਥਾਂ ਨਾਲ ਨੌਜਵਾਨਾਂ ਨੂੰ ਇਹ ਪੱਤਰ ਸੌਂਪਣਗੇ।