CM Mann ਦੀ ਆਮਦ ਸਬੰਧੀ ਧਾਰਾ 163 ਅਧੀਨ ਨੋ ਡਰੋਨ ਜੋਨ ਐਲਾਨਿਆ
ਰੂਪਨਗਰ, 17 ਅਗਸਤ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਚੰਦਰਜਯੋਤੀ ਸਿੰਘ ਨੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ 18 ਅਗਸਤ 2025 ਦਿਨ ਸੋਮਵਾਰ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਸਿਵਲ ਹਸਪਤਾਲ ਸ੍ਰੀ ਚਮਕੌਰ ਸਾਹਿਬ ਅਤੇ ਏਕਮ ਪੈਲੇਸ ਸਲਾਹਪੁਰ ਸ੍ਰੀ ਚਮਕੌਰ ਸਾਹਿਬ ਵਿਖੇ ਤਸ਼ਰੀਫ ਲਿਆ ਰਹੇ ਹਨ, ਉਨ੍ਹਾਂ ਦੀ ਆਮਦ ਦੇ ਸਬੰਧ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮੱਦੇਨਜਰ ਰੱਖਦੇ ਹੋਏ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ ਨੂੰ ਨੋ ਡਰੋਨ ਜੋਨ ਘੋਸ਼ਿਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਕੇਵਲ ਸੀਨੀਅਰ ਪੁਲਿਸ ਕਪਤਾਨ, ਰੂਪਨਗਰ ਨੂੰ ਡਰੋਨ ਉਡਾਉਣ ਉਤੇ ਛੋਟ ਹੋਵੇਗੀ।