CM Mann 16 ਅਪ੍ਰੈਲ ਨੂੰ ਦਾਣਾ ਮੰਡੀ ਬਟਾਲਾ ਵਿਖੇ ਪਹੁੰਚਣਗੇ- ਵਿਧਾਇਕ ਸ਼ੈਰੀ ਕਲਸੀ
ਕਿਹਾ-ਬਟਾਲਾ ਹਲਕਾ ਵਾਸੀ ਇਸ ਰੈਲੀ ਵਿਚ ਹੁੰਮ ਹੁੰਮਾ ਕੇ ਪਹੁੰਚਣ
ਰੋਹਿਤ ਗੁਪਤਾ
ਬਟਾਲਾ, 12 ਅਪ੍ਰੈਲ
16 ਅਪ੍ਰੈਲ ਦਿਨ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ, ਸਰਦਾਰ ਭਗਵੰਤ ਸਿੰਘ ਮਾਨ ਦਾਣਾ ਮੰਡੀ ਬਟਾਲਾ ਵਿਖੇ ਪਹੁੰਚ ਰਹੇ ਹਨ ਜਿਸਦੇ ਸਬੰਧ ਵਿਚ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਬਟਾਲਾ ਕਲੱਬ ਵਿਖੇ ਮੀਡੀਆ ਦੇ ਰੂ-ਬਰੂ ਹੁੰਦਿਆਂ ਰੈਲੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰੈਲੀ ਨੂੰ ਇਤਿਹਾਸਕ ਬਣਾਇਆ ਜਾਵੇਗਾ।
ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਹਲਕੇ ਦੇ ਲੋਕਾਂ ਨੂੰ ਇਸ ਰੈਲੀ ਵਿਚ ਹੁੰਮ ਹੁੰਮਾ ਕੇ ਪਹੁੰਚਣ ਦੀ ਅਪੀਲ ਕੀਤੀ।
ਉਹਨਾਂ ਕਿਹਾ ਕਿ ਬਟਾਲਾ ਦੇ ਲੋਕ ਵੱਡੀ ਗਿਣਤੀ ਵਿਚ ਇਸ ਰੈਲੀ ਵਿਚ ਪਹੁੰਚਣ ਅਤੇ ਮੁੱਖ ਮੰਤਰੀ ਪੰਜਾਬ ਦੇ ਵਿਚਾਰ ਸੁਣਨ । ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਪਾਰਟੀ ਵਰਕਰ ਰੈਲੀ ਨੂੰ ਲੈ ਕੇ ਪੱਬਾਂ ਭਾਰ ਹੋ ਗਏ ਹਨ।
ਉਹਨਾਂ ਕਿਹਾ ਕਿ ਮੁੱਖ ਮੰਤਰੀ 16 ਅਪ੍ਰੈਲ ਨੂੰ ਦਾਣਾ ਮੰਡੀ ਵਿਖੇ ਪਹੁੰਚਣਗੇ ਜਿੱਥੇ ਉਹ ਇੱਕ ਵਿਸ਼ਾਲ ਅਤੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਨਗੇ।
ਉਹਨਾਂ ਨੇ ਸਮੂਹ ਪੰਚ, ਸਰਪੰਚ ਅਤੇ ਪਾਰਟੀ ਦੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿਚ ਰੈਲੀ ਵਿਚ ਸ਼ਾਮਲ ਹੋਵੋਂ ਤਾਂ ਜੋ ਇਸ ਰੈਲੀ ਨੂੰ ਇਤਿਹਾਸਕ ਬਣਾਇਆ ਜਾ ਸਕੇ।
ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਯਸ਼ਪਾਲ ਚੌਹਾਨ, ਮਾਰਕੀਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਨੌਜਵਾਨ ਆਪ ਆਗੂ ਅੰਮ੍ਰਿਤ ਕਲਸੀ, ਕੌਂਸਲਰ ਬਲਵਿੰਦਰ ਸਿੰਘ, ਮਿੰਟਾ, ਮਾਸਟਰ ਤਿਲਕ ਰਾਜ, ਗੁਰਪ੍ਰੀਤ ਸਿੰਘ ਰਾਜੂ, ਜਿਲ੍ਹਾ ਯੂਥ ਵਾਇਸ ਪ੍ਰਧਾਨ ਵਰੁਣ ਵਰਮਾ, ਅਵਤਾਰ ਸਿੰਘ ਕਲਸੀ, ਪ੍ਰਧਾਨ ਵੀਨੂੰ ਕਾਹਲੋਂ, ਭੁਪਿੰਦਰ ਸਿੰਘ, ਅਮਰੀਕ ਸਿੰਘ ਲੰਬੜਦਾਰ, ਬਲਵਿੰਦਰ ਸਿੰਘ, ਅੰਕੁਸ਼ ਮਹਿਤਾ, ਦਾਸ ਕਰਨ, ਐਡਵੋਕੇਟ ਮਨਜੀਤ ਸਿੰਘ, ਮਨਜੀਤ ਸਿੰਘ ਬੁਮਰਾਹ, ਤਜਿੰਦਰ ਬੰਟੀ, ਧੀਰਜ ਰਿੰਕਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਪ ਆਗੂ ਹਾਜਰ ਸਨ।
Click to Follow Babushahi Facebook page →