← ਪਿਛੇ ਪਰਤੋ
Canada 'ਚ ਕਤਲ ਹੋਈ ਹਰਸਿਮਰਤ ਦੀ ਮ੍ਰਿਤਕ ਦੇਹ ਪਿੰਡ ਪੁੱਜੀ
ਬਲਜੀਤ ਸਿੰਘ
ਤਰਨ ਤਾਰਨ : ਬੀਤੇ ਦਿਨੀ ਕੈਨੇਡਾ ਵਿਖੇ ਗੋਲੀ ਲੱਗਣ ਕਾਰਨ ਮਾਰੀ ਗਈ ਹਰਸਿਮਰਤ ਕੌਰ ਰੰਧਾਵਾ ਦੀ ਮ੍ਰਿਤਕ ਦੇਹ ਪਿੰਡ ਧੂੰਦਾਂ ਵਿਖੇ ਪੁੱਜਣ ਤੇ ਮਾਹੌਲ ਗਮਗੀਨ ਸੀ । ਬੀਤੀ 17 ਅਪਰੈਲ ਨੂੰ 21 ਸਾਲਾਂ ਹਰਸਿਮਰਤ ਕੌਰ ਰੰਧਾਵਾ ਦਾ ਕੈਨੇਡਾ ਦੇ ਓਨਟਾਰੀਓ ਹੈਮਿਲਟਨ ਵਿਖੇ ਬੱਸ ਦੀ ਉਡੀਕ ਕਰ ਰਹੀ ਦਾ ਦੋ ਗੁਟਾ ਦੀ ਆਪਸੀ ਗੋਲੀਬਾਰੀ ਦੌਰਾਨ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਹਰਸਿਮਰਤ ਕੌਰ ਦੀ ਦੇਹ ਨੂੰ ਇੱਕ ਘੰਟੇ ਲਈ ਆਖਰੀ ਦਰਸ਼ਨਾਂ ਲਈ ਰੱਖਿਆ ਗਿਆ ਜਿਸ ਉਪਰੰਤ ਅੰਤਿਮ ਸਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।
Total Responses : 0