DIG ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ
ਦੀਦਾਰ ਗੁਰਨਾ
ਪਟਿਆਲਾ 2 ਫਰਵਰੀ 2025 : ਮਨਦੀਪ ਸਿੰਘ ਸਿੱਧੂ ਆਈ.ਪੀ.ਐਸ, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਪਟਿਆਲਾ ਰੇਂਜ ਵੱਲੋਂ ਬਸੰਤ ਪੰਚਮੀ ਦੇ ਪਵਿੱਤਰ ਦਿਹਾੜੇ ਤੇ ਵੱਡਾ ਤੋਹਫ਼ਾ ਦਿੰਦੇ ਹੋਏ ਪਟਿਆਲਾ ਰੇਂਜ ਦੇ ਜਿ਼ਲ੍ਹਾ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਵਿਖੇ ਤਾਇਨਾਤ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀਯਾਬ ਕੀਤਾ ਹੈ , ਇਨ੍ਹਾਂ ਵਿਚੋਂ ਸਹਾਇਕ ਥਾਣੇਦਾਰ ਤੋਂ ਸਬ–ਇੰਸਪੈਕਟਰ 23, ਹੌਲਦਾਰ ਤੋਂ ਸਹਾਇਕ ਥਾਣੇਦਾਰ 132, ਸਿਪਾਹੀ ਤੋਂ ਹੌਲਦਾਰ 572 ਸ਼ਾਮਲ ਹਨ , ਉਨ੍ਹਾਂ ਨੇ ਤਰੱਕੀਯਾਬ ਹੋਏ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਬਾਰਕਬਾਦ ਦਿੱਤੀ
ਤਰੱਕੀਯਾਬ ਕਰਮਚਾਰੀਆਂ ਨੂੰ ਸ਼ੁਭ ਇੱਛਾਵਾਂ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਉਕਤ ਤਰੱਕੀਯਾਬ ਕਰਮਚਾਰੀ ਤਨਦੇਹੀ ਨਾਲ ਸਥਾਪਤ ਕਾਨੂੰਨਾਂ ਦੀ ਪਾਲਣਾ ਕਰਦੇ ਹੋਏ ਲੋਕ ਹਿੱਤ ਵਿੱਚ ਕੰਮ ਕਰਨਗੇ , ਇਸ ਤੋਂ ਪਹਿਲਾਂ ਵੀ ਸ੍ਰੀ ਮਨਦੀਪ ਸਿੰਘ ਸਿੱਧੂ, ਆਈ.ਪੀ.ਐਸ., ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਪਟਿਆਲਾ ਰੇਂਜ, ਪਟਿਆਲਾ ਵੱਲੋਂ ਨਵੇਂ ਸਾਲ ਦੇ ਮੌਕੇ ਪਰ ਪਟਿਆਲਾ ਰੇਂਜ ਦੇ ਜਿ਼ਲ੍ਹਾ ਪਟਿਆਲਾ ਦੇ 73, ਸੰਗਰੂਰ ਦੇ 18, ਬਰਨਾਲਾ ਦੇ 10, ਮਾਲੇਰਕੋਟਲਾ ਦੇ 6 ਅਤੇ ਜੀ.ਆਰ.ਪੀ. ਦੇ 19 ਕੁੱਲ 126 ਸਿਪਾਹੀਆਂ ਨੂੰ ਹੌਲਦਾਰ ਤਰੱਕੀਯਾਬ ਕੀਤਾ ਗਿਆ ਸੀ