Flood News : ਲੁਧਿਆਣਾ ਸਸਰਾਲੀ ਧੁੱਸੀ ਬੰਨ੍ਹ ਬਾਰੇ ਵੱਡੀ ਅੱਪਡੇਟ
Ravi Jakhu
ਲੁਧਿਆਣਾ : ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਸਸਰਾਲੀ ਕਲੋਨੀ ਨੇੜੇ ਧੁੱਸੀ ਬੰਨ੍ਹ ਦਾ ਜਾਇਜ਼ਾ ਲਿਆ। ਡਵੀਜ਼ਨਲ ਕਮਿਸ਼ਨਰ ਸ਼੍ਰੀ ਵਿਨੈ ਬੁਬਲਾਨੀ ਨੇ ਸਵੇਰੇ ਇਸ ਖੇਤਰ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਮੁਲਾਂਕਣ ਕੀਤਾ। ਉਨ੍ਹਾਂ ਨਾਲ ਐਸਡੀਐਮ ਲੁਧਿਆਣਾ ਪੂਰਬੀ ਜਸਲੀਨ ਕੌਰ ਭੁੱਲਰ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਅਧਿਕਾਰੀਆਂ ਨੇ ਮਾਲ, ਜੰਗਲਾਤ ਅਤੇ ਡਰੇਨੇਜ ਵਿਭਾਗਾਂ ਤੋਂ ਨੁਕਸਾਨ ਦੀ ਰਿਪੋਰਟ ਵੀ ਲਈ ਹੈ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਪਾਣੀ ਦਾ ਪੱਧਰ ਹੁਣ ਘੱਟ ਰਿਹਾ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ।
ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗਲਤ ਖ਼ਬਰਾਂ ਜਾਂ ਅਫਵਾਹਾਂ 'ਤੇ ਧਿਆਨ ਨਾ ਦੇਣ ਅਤੇ ਸਿਰਫ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ (ਡੀਪੀਆਰਓ) ਲੁਧਿਆਣਾ ਦੇ ਅਧਿਕਾਰਤ ਹੈਂਡਲ 'ਤੇ ਦਿੱਤੀ ਗਈ ਜਾਣਕਾਰੀ 'ਤੇ ਹੀ ਭਰੋਸਾ ਕਰਨ।