ਪੰਜਾਬ ਸਰਕਾਰ ਨੇ ਡੋਰਸਟੈਪ ਡਿਲੀਵਰੀ ਸੇਵਾ ਫੀਸ ਨੂੰ ਘਟਾਇਆ - ਡਿਪਟੀ ਕਮਿਸ਼ਨਰ
- ਹੁਣ ਪ੍ਰਤੀ ਸੇਵਾ 120 ਦੀ ਬਿਜਾਏ ਸਿਰਫ਼ 50 ਰੁਪਏ ਹੀ ਦੇਣੇ ਪੈਣਗੇ
ਸ੍ਰੀ ਮੁਕਤਸਰ ਸਾਹਿਬ, 16 ਮਈ - ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਸਾਰੇ ਨਾਗਰਿਕਾਂ ਲਈ ਵਧੇਰੇ ਪਹੁੰਚਯੋਗ ਬਣਾਉਂਦਿਆਂ ਪੰਜਾਬ ਸਰਕਾਰ ਨੇ ਡੋਰਸਟੈਪ ਡਿਲੀਵਰੀ ਫੀਸ 120 ਰੁਪਏ ਤੋਂ ਘਟਾ ਕੇ 50 ਰੁਪਏ ਕਰ ਦਿੱਤੀ ਹੈ। ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਨੇ ਦੱਸਿਆ ਕਿ ਇਸ ਕਦਮ ਤਹਿਤ ਸੂਬੇ ਦੇ ਵਸਨੀਕ ਹੈਲਪਲਾਈਨ ਨੰਬਰ-1076 ’ਤੇ ਕਾਲ ਕਰਕੇ ਘਰ ਬੈਠੇ 406 ਸੇਵਾਵਾਂ ਦਾ ਲਾਹਾ ਲੈ ਸਕਦੇ ਹਨ। ਡਿਲੀਵਰੀ ਫੀਸ ਵਿੱਚ ਕਟੌਤੀ ਕਰਨ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕਮਜ਼ੋਰ ਵਿੱਤੀ ਹਾਲਾਤ ਵਾਲੇ ਨਾਗਰਿਕ ਵੀ ਇਨ੍ਹਾਂ ਸੇਵਾਵਾਂ ਦਾ ਲਾਭ ਉਠਾ ਸਕਣ।
ਉਨ੍ਹਾਂ ਦੱਸਿਆ ਕਿ "ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ" ਸਕੀਮ ਤਹਿਤ ਦਰ ਉਤੇ ਜਾ ਕੇ ਸੇਵਾਵਾਂ ਪ੍ਰਦਾਨ ਕਰਨ (ਡੋਰ ਸਟੈੱਪ ਡਲਿਵਰੀ) ਦੀ ਸ਼ੁਰੂਆਤ ਕੀਤੀ ਹੋਈ ਹੈ ਜਿਸ ਨਾਲ ਸਰਕਾਰ ਤੋਂ ਨਾਗਰਿਕ ਤੱਕ ਸੇਵਾਵਾਂ (ਗਵਰਮੈਂਟ-ਟੂ-ਸਿਟੀਜ਼ਨ) ਨਿਰਵਿਘਨ ਮੁਹੱਈਆ ਹੋ ਰਹੀਆਂ ਹਨ। ਇਹ ਪਹਿਲਕਦਮੀ ਸੂਬੇ ਦੇ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਉਤੇ ਮਹੱਤਵਪੂਰਨ ਜੀ2ਸੀ ਸੇਵਾਵਾਂ-ਜਿਵੇਂ ਜਨਮ ਅਤੇ ਮੌਤ ਦੇ ਸਰਟੀਫਿਕੇਟ, ਆਮਦਨ, ਰਿਹਾਇਸ਼, ਜਾਤੀ, ਪੈਨਸ਼ਨ, ਬਿਜਲੀ ਬਿੱਲ ਭੁਗਤਾਨ ਅਤੇ ਹੋਰ ਸੇਵਾਵਾਂ ਪ੍ਰਦਾਨ ਕਰਦੀ ਹੈ। ਸੂਬੇ ਦੇ ਨਾਗਰਿਕ ਇੱਕ ਸਮਰਪਿਤ ਹੈਲਪਲਾਈਨ ਨੰਬਰ 1076 ਉਤੇ ਕਾਲ ਕਰਕੇ ਆਪਣੀ ਸਹੂਲਤ ਅਨੁਸਾਰ ਪੂਰਵ-ਮੁਲਾਕਾਤ ਦਾ ਸਮਾਂ ਤੈਅ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਕ ਵੇਲੇ ਇਕ ਸਿਟੀਜਨ ਵੱਧ ਤੋਂ ਵੱਧ ਚਾਰ ਸੇਵਾਵਾਂ ਹਾਸਲ ਕਰ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਕੋਈ ਨਾਗਰਿਕ ਸੇਵਾਵਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਬੈਕਵਰਡ ਏਰੀਆ ਸਰਟੀਫਿਕੇਟ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ , ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਵਿਆਹ (ਆਨੰਦ) ਦੀ ਰਜਿਸਟ੍ਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਘਰ ਬੈਠੇ ਹਾਸਿਲ ਕਰਨ ਆਦਿ ਸੇਵਾਵਾਂ ਲਈ ਟੋਲ ਫ੍ਰੀ ਨੰਬਰ 1076 'ਤੇ ਕਾਲ ਕਰਕੇ ਪੂਰਵ-ਮੁਲਾਕਾਤ ਦਾ ਸਮਾਂ ਤੈਅ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ |