Land Pooling Policy- ਹਾਈਕੋਰਟ ਨੇ ਲੈਂਡ ਪੂਲਿੰਗ ਪਾਲਿਸੀ ਬਾਰੇ ਸੁਣਾਇਆ ਵੱਡਾ ਫ਼ੈਸਲਾ, ਪੜ੍ਹੋ ਪੂਰੀ ਖ਼ਬਰ
ਚੰਡੀਗੜ੍ਹ, 6 ਅਗਸਤ 2025- Land Pooling Policy- ਪੰਜਾਬ ਹਰਿਆਣਾ ਹਾਈਕੋਰਟ ਨੇ ਲੈਂਡ ਪੂਲਿੰਗ ਪਾਲਿਸੀ ਬਾਰੇ ਵੱਡਾ ਫ਼ੈਸਲਾ ਸੁਣਾਉਂਦੇ ਹੋਏ ਕੱਲ੍ਹ ਤੱਕ ਇਸ ਪਾਲਿਸੀ ਤੇ ਰੋਕ ਲਗਾ ਦਿੱਤੀ ਗਈ ਹੈ। ਲੈਂਡ ਪੂਲਿੰਗ ਪਾਲਿਸੀ ਵਿਰੁੱਧ ਪਾਈ ਗਈ ਪਟੀਸ਼ਨ ਤੇ ਹੁਣ ਭਲਕੇ ਸੁਣਵਾਈ ਹੋਵੇਗੀ। ਨਿਊਜ਼18 ਦੀ ਖ਼ਬਰ ਅਨੁਸਾਰ, ਇਹ ਪਟੀਸ਼ਨ ਐਡਵੋਕੇਟ ਗੁਰਦੀਪ ਸਿੰਘ ਫਾਗਲਾ ਵੱਲੋਂ ਦਾਇਰ ਕੀਤੀ ਗਈ ਹੈ।
ਐਡਵੋਕੇਟ ਫਾਗਲਾ ਨੇ ਕਿਹਾ ਕਿ ਕਿਸਾਨਾਂ ਅਤੇ ਜ਼ਿਮੀਂਦਾਰਾਂ ਵੱਲੋਂ ਪਟੀਸ਼ਨ ਦਾਇਰ ਕਰਦਿਆਂ ‘ਆਪ’ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਨੂੰ ਚੁਣੌਤੀ ਦਿੱਤੀ ਹੈ। ਇਹ ਪਾਲਿਸੀ ਪੂਰੀ ਤਰ੍ਹਾਂ ਗੈਰ-ਵਾਜਬ ਅਤੇ ਭੂਮੀ ਪ੍ਰਾਪਤੀ ਐਕਟ, 2013 ਦੀ ਉਲੰਘਣਾ ਹੈ।