MLA ਰਾਏ ਨੇ ਸਰਕਾਰੀ ਹਾਈ ਸਕੂਲ ਸਾਧੂਗੜ੍ਹ ਵਿਖੇ 26 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਕਮਰਿਆਂ ਦਾ ਕੀਤਾ ਉਦਘਾਟਨ
ਦੀਦਾਰ ਗੁਰਨਾ
- ਸਕੂਲ ਆਫ ਐਮੀਨੈਂਸ ਵਿਦਿਆਰਥੀਆਂ ਲਈ ਲਾਹੇਵੰਦ ਸਾਬਿਤ ਹੋ ਰਹੇ ਹਨ
ਫਤਹਿਗੜ੍ਹ ਸਾਹਿਬ:06 ਫਰਵਰੀ 2025 - ਸਰਕਾਰੀ ਹਾਈ ਸਕੂਲ ਪਿੰਡ ਸਾਧੂਗੜ੍ਹ ਵਿਖੇ 26 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਕਮਰਿਆਂ ਦੀ ਉਸਾਰੀ ਦਾ ਉਦਘਾਟਨ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਕੀਤਾ ਗਿਆ । ਇਸ ਤੋਂ ਪਹਿਲਾਂ ਵਾਹਿਗੁਰੂ ਦੇ ਸ਼ੁਕਰਾਨੇ ਲਈ ਸੁਖਮਣੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨ ਕਰਵਾਇਆ ਗਿਆ।
ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਭ ਤੋਂ ਵੱਧ ਸਿੱਖਿਆ ਦੇ ਖੇਤਰ ਵੱਲ ਧਿਆਨ ਦਿੱਤਾ ਜਾ ਰਿਹਾ ਹੈ । ਇਤਿਹਾਸ ਗਵਾਹ ਹੈ ਕਿ ਹੁਣ ਤੋਂ ਪਹਿਲਾਂ ਦੀਆਂ ਸਰਕਾਰਾਂ ਵੱਲੋਂ ਕਦੇ ਵੀ ਸਿੱਖਿਆ ਦੇ ਲਈ ਇੰਨਾ ਵੱਡਾ ਬਜਟ ਨਹੀਂ ਰੱਖਿਆ ਗਿਆ ਸੀ। ਉਹਨਾਂ ਕਿਹਾ ਕਿ ਸਰਕਾਰੀ ਸਕੂਲ ਹੁਣ ਕਾਨਵੈਂਟ ਸਕੂਲਾਂ ਦੇ ਨਾਲੋਂ ਘੱਟ ਨਹੀਂ ਹਨ ਜਿਸ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲਾਂ ਚ ਪੜ੍ਹਨ ਵਾਲੇ ਵਿਦਿਆਰਥੀ ਹੁਣ ਸਰਕਾਰੀ ਸਕੂਲਾਂ ਦੇ ਵਿੱਚ ਦਾਖਲੇ ਲੈ ਰਹੇ ਹਨ।
ਉਹਨਾਂ ਕਿਹਾ ਕਿ ਸਕੂਲ ਆਫ ਐਮੀਨੈਂਸ ਪੜ੍ਹਾਈ ਦੇ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਵਿਦਿਆਰਥੀਆ ਲਈ ਰਾਜ ਸਰਕਾਰ ਦਾ ਵਧੀਆ ਉਪਰਾਲਾ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸਕੂਲ ਆਫ ਐਮੀਨੈਂਸ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਵਧੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਸਿੱਖਿਆ ਦੇ ਮਿਆਰ ਨੂੰ ਹੋਰ ਵਧੇਰੇ ਬੁਲੰਦੀਆ ਤੇ ਲਿਜਾਣ ਲਈ ਰਾਜ ਸਰਕਾਰ ਯਤਨਸ਼ੀਲ ਹੈ। ਇਸ ਮੌਕੇ ਮੁੱਖ ਅਧਿਆਪਕ ਅੰਮ੍ਰਿਤਪਾਲ ਸਿੰਘ ਨੇ ਜਿੱਥੇ ਮਹਿਮਾਨਾਂ ਨੂੰ ਜੀ ਆਇਆ ਆਖਿਆ ਉੱਥੇ ਹੀ ਆਏ ਮਹਿਮਾਨਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਅੰਮ੍ਰਿਤਪਾਲ ਸਿੰਘ, ਕਰਨਵੀਰ ਸਿੰਘ,ਰਾਣਾ ਸਿੰਘ, ਗੁਰਜੀਤ ਸਿੰਘ, ਗੁਰਿੰਦਰ ਸਿੰਘ, ਧਰਮਿੰਦਰ ਸਿੰਘ, ਗੁਰਕੀਰਤ ਸਿੰਘ, ਹਰਜਿੰਦਰ ਸਿੰਘ , ਸੋਨੀਆ ਨਥਾਨੀ, ਹਰਪ੍ਰੀਤ ਕੌਰ, ਮੀਨੂੰ ਸ਼ਰਮਾ, ਗੀਤਾ ਰਾਣੀ, ਹੈਪੀ ਰਾਮ ਚੇਅਰਮੈਨ ਐਸ ਐਮ ਸੀ ਕਮੇਟੀ, ਰਜਿੰਦਰ ਸਿੰਘ ਸਰਪੰਚ ਨਬੀਪੁਰ ਸ਼ਾਮਲ ਸਨ।