MLAs, ਮੇਅਰ ਅਤੇ 'ਆਪ' ਆਗੂਆਂ ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਦੇਣ ਲਈ ਕੈਂਡਲ ਕੀਤਾ ਮਾਰਚ
ਸੁਖਮਿੰਦਰ ਭੰਗੂ
ਲੁਧਿਆਣਾ, 24 ਅਪ੍ਰੈਲ, 2025 - 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਦੁਖਦਾਈ ਅੱਤਵਾਦੀ ਹਮਲੇ ਤੋਂ ਗੁੱਸੇ ਵਿੱਚ, ਵਿਧਾਇਕ ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ, ਮਾਰਕੀਟ ਕਮੇਟੀ ਚੇਅਰਮੈਨ ਗੁਰਜੀਤ ਸਿੰਘ ਗਿੱਲ ਨੇ ਆਮ ਆਦਮੀ ਪਾਰਟੀ (ਆਪ) ਆਗੂਆਂ ਅਤੇ ਨਾਗਰਿਕਾਂ ਦੇ ਨਾਲ ਵੀਰਵਾਰ ਸ਼ਾਮ ਨੂੰ ਚੌੜਾ ਬਾਜ਼ਾਰ ਖੇਤਰ ਵਿੱਚ ਇੱਕ ਕੈਂਡਲ ਮਾਰਚ ਕੱਢਿਆ। ਇਹ ਕੈਂਡਲ ਮਾਰਚ ਜੋ ਕਿ ਲੁਧਿਆਣਾ ਦੇ ਮੁੱਖ ਬਾਜ਼ਾਰਾਂ ਵਿੱਚੋਂ ਲੰਘਿਆ ਜਿਸ ਦਾ ਮੁੱਖ ਉਦੇਸ਼ ਪੀੜਤਾਂ ਨੂੰ ਦਿਲੋਂ ਸ਼ਰਧਾਂਜਲੀ, ਸਮੂਹਿਕ ਸੋਗ ਦਾ ਪ੍ਰਗਟਾਵਾ ਅਤੇ ਇਨਸਾਫ਼ ਦੀ ਮੰਗ ਸੀ।
ਵਿਧਾਇਕਾਂ ਅਤੇ ਮੇਅਰ ਸਮੇਤ ਭਾਗੀਦਾਰਾਂ ਨੇ "ਅੱਤਵਾਦ ਵਿਰੁੱਧ" ਵਰਗੇ ਸੰਦੇਸ਼ਾਂ ਵਾਲੇ ਬੈਨਰ ਫੜੇ ਹੋਏ ਸਨ ਅਤੇ "ਭਾਰਤ ਮਾਤਾ ਦੀ ਜੈ" ਦੇ ਨਾਅਰੇ ਲਗਾਏ। ਇਹ ਕੈਂਡਲ ਮਾਰਚ ਪੀੜਤਾਂ ਦੇ ਪਰਿਵਾਰਾਂ ਨਾਲ ਏਕਤਾ ਅਤੇ ਅੱਤਵਾਦ ਵਿਰੁੱਧ ਇੱਕਜੁੱਟ ਸਟੈਂਡ ਦਾ ਪ੍ਰਤੀਕ ਸੀ।
ਵਿਧਾਇਕ ਮਦਨ ਲਾਲ ਬੱਗਾ ਨੇ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ ਕਿਹਾ, “ਪਹਿਲਗਾਮ ਹਮਲੇ ਨੇ ਸਾਨੂੰ ਧੁਰ ਅੰਦਰ ਤੱਕ ਹਿਲਾ ਕੇ ਰੱਖ ਦਿੱਤਾ ਹੈ। ਅਸੀਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਾਂ, ਆਪਣੀ ਸੰਵੇਦਨਾ ਪ੍ਰਗਟ ਕਰਦੇ ਹਾਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਜ਼ਿੰਮੇਵਾਰਾਂ ਵਿਰੁੱਧ ਮਿਸਾਲੀ ਕਾਰਵਾਈ ਦੀ ਮੰਗ ਕਰਦੇ ਹਾਂ।”
ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਵੀ ਹਮਲੇ ਦੀ ਨਿੰਦਾ ਕੀਤੀ। ਮਿ੍ਤਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕੇਂਦਰ ਸਰਕਾਰ ਨੂੰ ਤੇਜ਼ੀ ਨਾਲ ਕਾਰਵਾਈ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ, “ਇਹ ਕੈਡਲ ਮਾਰਚ ਸਿਰਫ਼ ਸੋਗ ਦਾ ਪ੍ਰਤੀਕ ਨਹੀਂ ਹੈ, ਸਗੋਂ ਇਨਸਾਫ਼ ਦੀ ਮੰਗ ਹੈ। ਦੋਸ਼ੀਆਂ ਨੂੰ ਬਿਨਾਂ ਦੇਰੀ ਕੀਤੇ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਚਾਹੀਦਾ ਹੈ।”
ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਨਿਰਦੋਸ਼ ਸੈਲਾਨੀਆਂ 'ਤੇ ਹੋਏ ਹਮਲੇ 'ਤੇ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ ਭਾਵਨਾਵਾਂ ਨੂੰ ਦੁਹਰਾਇਆ। ਉਹਨਾਂ ਕਿਹਾ, “ਅਸੀਂ ਪੀੜਤ ਪਰਿਵਾਰਾਂ ਦੇ ਨਾਲ ਇੱਕਜੁੱਟ ਹਾਂ ਅਤੇ ਦੋਸ਼ੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਲਈ ਤੁਰੰਤ ਸਜ਼ਾ ਦੀ ਮੰਗ ਕਰਦੇ ਹਾਂ।”
ਆਪ ਆਗੂਆਂ ਅਤੇ ਭਾਗੀਦਾਰਾਂ ਨੇ ਇਹ ਵੀ ਕਿਹਾ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਜਿਹੀਆਂ ਕਾਰਵਾਈਆਂ ਦੁਹਰਾਈਆਂ ਨਾ ਜਾਣ।