← ਪਿਛੇ ਪਰਤੋ
NDA ਨੇ ਉੱਪ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਦੇ ਨਾਂਅ ਦਾ ਕੀਤਾ ਐਲਾਨ
ਨਵੀਂ ਦਿੱਲੀ, 17 ਅਗਸਤ 2025 - ਐਨਡੀਏ ਨੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਆਪਣੇ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਇਸਦਾ ਐਲਾਨ ਕਰਦਿਆਂ ਕਿਹਾ ਕਿ ਸੀਪੀ ਰਾਧਾਕ੍ਰਿਸ਼ਨਨ ਐਨਡੀਏ ਦੇ ਉਪ ਰਾਸ਼ਟਰਪਤੀ ਉਮੀਦਵਾਰ ਹੋਣਗੇ। ਇਸ ਵੇਲੇ ਸੀਪੀ ਰਾਧਾਕ੍ਰਿਸ਼ਨਨ ਮਹਾਰਾਸ਼ਟਰ ਦੇ ਰਾਜਪਾਲ ਹਨ। ਜੇਪੀ ਨੱਡਾ ਨੇ ਕਿਹਾ ਕਿ ਉਪ ਰਾਸ਼ਟਰਪਤੀ ਉਮੀਦਵਾਰ ਦੇ ਨਾਮ ਨੂੰ ਅੰਤਿਮ ਰੂਪ ਦੇਣ ਲਈ ਭਾਜਪਾ ਸੰਸਦੀ ਬੋਰਡ ਦੀ ਮੀਟਿੰਗ ਬੁਲਾਈ ਗਈ ਸੀ।
Total Responses : 435