Obituary: IAS ਅਫ਼ਸਰ ਰਾਹੁਲ ਭੰਡਾਰੀ ਨੂੰ ਸਦਮਾ, ਪਿਤਾ ਆਰ. ਆਰ. ਭੰਡਾਰੀ ਦਾ ਦੇਹਾਂਤ; 30 ਮਾਰਚ ਨੂੰ ਹੋਵੇਗੀ ਅੰਤਿਮ ਅਰਦਾਸ
ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ (ਪੰਜਾਬ), 28 ਮਾਰਚ, 2026: ਪੰਜਾਬ ਦੇ ਸੀਨੀਅਰ ਆਈ.ਏ.ਐਸ. (IAS) ਅਫ਼ਸਰ ਰਾਹੁਲ ਭੰਡਾਰੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ, ਐਡਵੋਕੇਟ ਰਮੇਸ਼ ਰਾਜ ਭੰਡਾਰੀ ਦਾ 27 ਮਾਰਚ ਨੂੰ ਦੇਹਾਂਤ ਹੋ ਗਿਆ। ਕਾਨੂੰਨੀ ਖੇਤਰ ਦੀ ਮੰਨੀ-ਪ੍ਰਮੰਨੀ ਸ਼ਖ਼ਸੀਅਤ ਰਹੇ ਭੰਡਾਰੀ, ਸੀਨੀਅਰ ਆਈ.ਏ.ਐਸ. ਅਧਿਕਾਰੀ ਰਾਖੀ ਗੁਪਤਾ ਭੰਡਾਰੀ ਦੇ ਸਹੁਰਾ ਸਾਹਿਬ ਸਨ।
ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਨੇੜੇ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ, ਦੋਸਤਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।
ਭੋਗ ਅਤੇ ਅੰਤਿਮ ਅਰਦਾਸ
ਪਰਿਵਾਰ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, 30 ਮਾਰਚ 2026 ਦੁਪਹਿਰ 12:00 ਵਜੇ ਤੋਂ 1:00 ਵਜੇ ਗੁਰੂ ਨਾਨਕ ਪ੍ਰਕਾਸ਼ ਗੁਰਦੁਆਰਾ ਅੰਮ੍ਰਿਤਸਰ ਵਿਖੇ ਹੋਵੇਗੀ। ਪਰਿਵਾਰਕ ਸੂਤਰਾਂ ਅਨੁਸਾਰ ਰਿਸ਼ਤੇਦਾਰ, ਦੋਸਤ ਅਤੇ ਸ਼ੁਭਚਿੰਤਕ ਲਗਾਤਾਰ ਅਫ਼ਸੋਸ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ। ਪ੍ਰਸ਼ਾਸਨਿਕ ਹਲਕਿਆਂ ਅਤੇ ਸਿਵਲ ਸੁਸਾਇਟੀ ਦੇ ਮੈਂਬਰਾਂ ਵੱਲੋਂ ਭੰਡਾਰੀ ਪਰਿਵਾਰ ਨਾਲ ਲਗਾਤਾਰ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।
Click to Follow Babushahi Facebook page →