Punjab ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਅਗਲੇ ਪੜਾਅ ਦਾ Action
ਰਵੀ ਜੱਖੂ
ਲੁਧਿਆਣਾ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਵਿੱਚ ਪੰਜਾਬ ਸਰਕਾਰ ਦੀ 'ਨਸ਼ਿਆਂ ਵਿਰੁੱਧ ਜੰਗ' ਮੁਹਿੰਮ ਦੇ ਅਗਲੇ ਪੜਾਅ ਦੀ ਸ਼ੁਰੂਆਤ ਕਰ ਰਹੇ ਹਨ। ਇਸ ਨਵੇਂ ਪੜਾਅ ਤਹਿਤ, ਸੂਬੇ ਦੇ ਹਰੇਕ ਪਿੰਡ ਅਤੇ ਵਾਰਡ ਵਿੱਚ ਨਸ਼ਿਆਂ ਖ਼ਿਲਾਫ਼ ਲੜਨ ਲਈ ਡਿਫੈਂਸ ਕਮੇਟੀਆਂ ਬਣਾਈਆਂ ਜਾਣਗੀਆਂ।
ਇਨ੍ਹਾਂ ਕਮੇਟੀਆਂ ਵਿੱਚ 10 ਤੋਂ 20 ਮੈਂਬਰ ਸ਼ਾਮਲ ਹੋਣਗੇ, ਜਿਨ੍ਹਾਂ ਦੀ ਗਿਣਤੀ ਪਿੰਡ ਜਾਂ ਵਾਰਡ ਦੀ ਆਬਾਦੀ 'ਤੇ ਨਿਰਭਰ ਕਰੇਗੀ। ਕਮੇਟੀ ਵਿੱਚ ਸ਼ਾਮਲ ਹੋਣ ਵਾਲੇ ਮੈਂਬਰਾਂ ਵਿੱਚ ਸੇਵਾ-ਮੁਕਤ ਫੌਜੀ, ਅਧਿਆਪਕ ਅਤੇ ਨੰਬਰਦਾਰ ਨੂੰ ਖਾਸ ਤਰਜੀਹ ਦਿੱਤੀ ਜਾਵੇਗੀ।
ਇਸ ਪਹਿਲਕਦਮੀ ਦਾ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਸਰਕਾਰੀ ਮੁਹਿੰਮ ਵਿੱਚ ਸਿੱਧੇ ਤੌਰ 'ਤੇ ਸ਼ਾਮਲ ਕਰਨਾ ਹੈ।