Punjab Breaking: ਅਕਾਲੀ ਦਲ ਲੀਡਰ ਦੇ ਘਰ 'ਤੇ ਫਾਈਰਿੰਗ
ਰੋਹਿਤ ਗੁਪਤਾ
ਗੁਰਦਾਸਪੁਰ , 04 ਅਗਸਤ 2025- ਡੇਰਾ ਬਾਬਾ ਨਾਨਕ ਦੇ ਪਿੰਡ ਵੈਰੋਕੇ ਵਿਖੇ ਅੱਜ ਸਵੇਰੇ ਤੜਕਸਾਰ ਯੂਥ ਅਕਾਲੀ ਦਲ (Akali Dal) ਆਗੂ ਹਰਸਿਮਰਤ ਸਿੰਘ ਦੇ ਘਰ ਦੇ ਬਾਹਰ ਤਾਬੜ ਤੋੜ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਯੂਥ ਅਕਾਲੀ (Akali Dal) ਆਗੂ ਹਰਸਿਮਰਤ ਸਿੰਘ ਨੇ ਕੈਮਰੇ ਸਾਹਮਣੇ ਆ ਕੇ ਮੀਡੀਆ ਨੂੰ ਦੱਸਿਆ ਕਿ ਕਰੀਬ ਡੇਢ ਮਹੀਨੇ ਤੋਂ ਉਹਨਾਂ ਨੂੰ 50 ਲੱਖ ਦੀ ਫਿਰੋਤੀ ਲਈ ਲਗਾਤਾਰ ਕਾਲਾਂ ਆ ਰਹੀਆਂ ਸਨ। ਜਿਸ ਦੀ ਸ਼ਿਕਾਇਤ ਉਹਨਾਂ ਵੱਲੋਂ ਪੁਲਿਸ ਨੂੰ ਕੀਤੀ ਗਈ ਸੀ ਅਤੇ ਪੁਲਿਸ ਨੇ ਇਸ ਦੀ ਐਫਆਈਆਰ ਵੀ ਦਰਜ ਕੀਤੀ ਸੀ ਅਤੇ ਅੱਜ ਉਹਨਾਂ ਦੇ ਘਰ ਬਾਹਰ ਇੱਕ ਵਿਅਕਤੀ ਵੱਲੋਂ ਲਗਾਤਾਰ ਗੋਲੀਆਂ ਚਲਾਈਆਂ ਗਈਆਂ ਹਨ।
ਉੱਥੇ ਹੀ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਸਤਪਾਲ ਸਿੰਘ ਨੇ ਦੱਸਿਆ ਹੈ ਕਿ ਹਰਸਿਮਰਤ ਨੂੰ ਪਹਿਲਾਂ ਹੀ ਕਰੀਬ ਡੇਢ ਦੋ ਮਹੀਨੇ ਤੋਂ ਫਿਰੋਤੀ ਦੀਆਂ ਕਾਲਾਂ ਆ ਰਹੀਆਂ ਸਨ। ਜਿਸ ਦੇ ਸਬੰਧ ਵਿੱਚ ਥਾਣਾ ਡੇਰਾ ਬਾਬਾ ਨਾਨਕ ਵਿਖੇ ਮਾਮਲਾ ਦਰਜ ਕਰਕੇ ਹਰਸਿਮਰਤ (Akali Dal) ਨੂੰ ਸੁਰੱਖਿਆ ਮੁਹਈਆ ਕਰਵਾਈ ਗਈ ਸੀ। ਐਸਐਚਓ ਨੇ ਦੱਸਿਆ ਕਿ ਅੱਜ ਉਸ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੀ ਗਈ ਹੈ ਅਤੇ ਮੌਕੇ ਤੋਂ ਛੇ ਖੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।