Punjab Breaking- ਤਹਿਸੀਲਦਾਰ ਸਸਪੈਂਡ!
Babushahi Network
ਪਟਿਆਲਾ 10 ਜਨਵਰੀ 2026: ਪੰਜਾਬ ਸਰਕਾਰ ਦੇ ਮਾਲ ਵਿਭਾਗ ਵੱਲੋਂ ਇੱਕ ਅਹਿਮ ਫੈਸਲਾ ਲੈਂਦਿਆਂ ਪਟਿਆਲਾ ਦੇ ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ ਨੂੰ ਤੁਰੰਤ ਪ੍ਰਭਾਵ ਤੋਂ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਪਟਿਆਲਾ, ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਹ ਕਾਰਵਾਈ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਮਾਲ) ਦੇ ਹੁਕਮਾਂ 'ਤੇ ਕੀਤੀ ਗਈ ਹੈ।
ਪਟਿਆਲਾ ਤਹਿਸੀਲਦਾਰ ਦੀ ਮੁਅੱਤਲੀ ਕਾਰਨ ਕੰਮ ਨੂੰ ਪ੍ਰਭਾਵਿਤ ਹੋਣ ਤੋਂ ਬਚਾਉਣ ਲਈ ਨਾਭਾ ਦੇ ਤਹਿਸੀਲਦਾਰ ਨੂੰ ਪਟਿਆਲਾ ਦਾ ਵਾਧੂ ਚਾਰਜ ਸੌਂਪ ਦਿੱਤਾ ਗਿਆ ਹੈ। ਨਾਭਾ ਦੇ ਤਹਿਸੀਲਦਾਰ ਇਹ ਵਾਧੂ ਕੰਮ ਬਿਨਾਂ ਕਿਸੇ ਵਾਧੂ ਭੱਤੇ ਜਾਂ ਮਿਹਨਤਾਨੇ ਦੇ ਨਿਭਾਉਣਗੇ।