Punjab Crime News : ਜ਼ਮੀਨੀ ਵਿਵਾਦ ਕਾਰਨ 27 ਸਾਲਾ ਗੱਭਰੂ ਦਾ ਕਤਲ
ਗੁਆਂਡੀਆ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ
ਲੜਾਈ ਦੀ ਵੀਡੀਓ ਵੀ ਆਈ ਸਾਮਣੇ,, ਮ੍ਰਿਤਕ ਨੌਜਵਾਨ ਦੀ ਮਾ ਤੇ ਪਤਨੀ ਦਾ ਰੋ ਰੋ ਬੁਰਾ ਹਾਲ ,,
ਰੋਹਿਤ ਗੁਪਤਾ
ਗੁਰਦਾਸਪੁਰ, 5 ਅਗਸਤ 2025 : ਗੁਰਦਾਸਪੁਰ ਦੇ ਪਿੰਡ ਘਣੀਏ ਕੇ ਬਾਂਗਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਜਦ ਆਪਣੇ ਪਰਿਵਾਰ ਨਾਲ ਜਾ ਰਹੇ 27 ਸਾਲ ਨੌਜਵਾਨ ਨੂੰ ਉਸਦੇ ਪਿੰਡ ਦੇ ਰਹਿਣ ਵਾਲੇ ਕੁਝ ਲੋਕਾਂ ਵਲੋਂ ਰਾਹ ਚ ਰੋਕ ਘੇਰਾ ਪਾ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਨੇ ਸ਼ੁਰੂ ਕਰ ਦਿੱਤੇ। ਪੇਟ ਚ ਵਾਰ ਹੋਣ ਦੇ ਚਲਦੇ ਨੌਜਵਾਨ ਦੀ ਬਟਾਲਾ ਹਸਪਤਾਲ ਲਿਆਉਂਦੇ ਹੋਏ ਰਾਹ ਚ ਹੀ ਮੌਤ ਹੋ ਗਈ । ਪਿੰਡ ਚ ਹੋਈ ਇਸ ਲੜਾਈ ਦੀ ਇਕ ਵੀਡੀਓ ਵੀ ਸਾਮਣੇ ਆਈ ਹੈ। ਮ੍ਰਿਤਕ ਦੀ ਪਤਨੀ , ਬਜ਼ੁਰਗ ਮਾਂ ਅਤੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਬੁਰਾ ਹਾਲ ਹੈ ।
ਮ੍ਰਿਤਕ ਬਲਵਿੰਦਰ ਸਿੰਘ ਦੀ ਪਤਨੀ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਬਲਜਿੰਦਰ ਸਿੰਘ ਦੇ ਪਰਿਵਾਰ ਦਾ ਉਹਨਾ ਦੇ ਪਿੰਡ ਦੇ ਹੀ ਰਹਿਣ ਵਾਲੇ ਇਕ ਪਰਿਵਾਰ ਨਾਲ ਪੁਰਾਣਾ ਜਮੀਨ ਦਾ ਝਗੜਾ ਚੱਲ ਰਿਹਾ ਹੈ ਅਤੇ ਉਹ , ਉਸ ਦਾ ਪਤੀ ਅਤੇ ਸੱਸ ਅੱਜ ਪਿੰਡ ਆਪਣੇ ਘਰ ਜਾ ਰਹੇ ਸਨ ਕਿ ਅਚਾਨਕ ਜਿਹਨਾ ਨਾਲ ਉਹਨਾਂ ਦੇ ਪਰਿਵਾਰ ਦੀ ਜ਼ਮੀਨੀ ਵਿਵਾਦ ਹੈ ਉਹਨਾਂ ਪਰਿਵਾਰ ਵਲੋਂ ਇਕੱਠੇ ਹੋ ਉਸਦੇ ਪਤੀ ਤੇ ਅਤੇ ਉਹਨਾਂ ਤੇ ਹਮਲਾ ਕਰ ਦਿੱਤਾ ਗਿਆ ਜਿਸ ਹਮਲੇ ਚ ਉਸਦੇ ਪਤੀ ਦੀ ਮੌਤ ਹੋ ਗਈ। ਉੱਥੇ ਹੀ ਪਰਿਵਾਰ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ ਅਤੇ ਉਹਨਾਂ ਦਾ ਕਹਿਣਾ ਹੈ ਜਦ ਤਕ ਪੁਲਿਸ ਬਲਜਿੰਦਰ ਸਿੰਘ ਦੇ ਕਤਲ ਕਰਨ ਵਾਲੇ ਦੋਸ਼ੀਆ ਨੂੰ ਗ੍ਰਿਫਤਾਰ ਨਹੀ ਕਰਦਾ ਉਦੋ ਤਕ ਉਹ ਲਾਸ਼ ਦਾ ਪੋਸਟਮਾਰਟਮ ਨਹੀ ਕਰਵਾਂਉਣਗੇ ਅਤੇ ਨਾ ਹੀ ਅੰਤਿਮ ਸੰਸਕਾਰ ਕਰਨਗੇ । ਉਧਰ ਸਿਵਿਲ ਹਸਪਤਾਲ ਬਟਾਲਾ ਦੇ ਡਿਊਟੀ ਮੈਡੀਕਲ ਅਫਸਰ ਡਾ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਬਲਜਿੰਦਰ ਸਿੰਘ ਨੂੰ ਜਦ ਪਰਿਵਾਰ ਨੇ ਹਸਪਤਾਲ ਲਿਆਂਦਾ ਸੀ ਤਾ ਉਸਦੀ ਪਹਿਲਾ ਹੀ ਮੌਤ ਹੋ ਚੁੱਕੀ ਸੀ ਅਤੇ ਇਸ ਲਈ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾ ਘਰ ਚ ਰੱਖਿਆ ਗਿਆ ਹੈ ਅਤੇ ਪੁਲਿਸ ਨੂੰ ਵੀ ਮਾਮਲੇ ਦੀ ਇਤਲਾਹ ਦੇ ਦਿੱਤੀ ਗਈ ਹੈ।