Punjab News: ਹਥਿਆਰ ਲੈ ਕੇ ਚੱਲਣ ਅਤੇ ਪ੍ਰਦਰਸ਼ਨੀ 'ਤੇ ਪਾਬੰਦੀ
ਮੋਗਾ, 14 ਜਨਵਰੀ 2026- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ-163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੀ ਹੱਦ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਜਨਤਕ ਇਕੱਠ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਚੱਲਣ ਅਤੇ ਹਥਿਆਰਾਂ ਦੀ ਪ੍ਰਦਰਸ਼ਨੀ ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਤੇ ਵੀ ਪਾਬੰਦੀ ਲਗਾਈ ਹੈ।
ਸਾਗਰ ਸੇਤੀਆ ਨੇ ਦੱਸਿਆ ਕਿ ਇਸ ਤੋਂ ਇਲਾਵਾ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਉਕਤ ਪਾਬੰਦੀ ਆਦੇਸ਼ ਜਾਰੀ ਕੀਤੇ ਗਏ ਹਨ। ਇਹ ਹੁਕਮ 10 ਮਾਰਚ, 2026 ਤੱਕ ਲਾਗੂ ਰਹਿਣਗੇ।