ਮੀਟਿੰਗ ਦੇ ਦ੍ਰਿਸ਼
ਦੀਦਾਰ ਗੁਰਨਾ
ਪਟਿਆਲਾ 6 ਮਈ 2025 :ਜ਼ਿਲ੍ਹਾ ਪਟਿਆਲਾ ਦੇ SSP ਵਰੁਣ ਸ਼ਰਮਾ ਵੱਲੋਂ ਅੱਜ ਇੱਕ ਮਹੱਤਵਪੂਰਨ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸਾਰੇ ਸਬ-ਡਵੀਜ਼ਨਲ ਪੁਲਿਸ ਅਧਿਕਾਰੀ ਅਤੇ ਥਾਣਾ ਇੰਚਾਰਜ (ਐਸ.ਐਚ.ਓਜ਼) ਨੇ ਹਾਜ਼ਰ ਹੋਏ ,ਇਹ ਮੀਟਿੰਗ ਜ਼ਿਲ੍ਹੇ ਵਿਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਉਣ, ਚੱਲ ਰਹੀਆਂ ਜਾਂਚਾਂ ਦੀ ਸਮੀਖਿਆ ਕਰਨ ਅਤੇ ਪੁਲਿਸ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਕਰਵਾਈ ਗਈ , ਐਸ.ਐਸ.ਪੀ. ਨੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿਚ ਹੋ ਰਹੀ ਹਰ ਗਤੀਵਿਧੀ 'ਤੇ ਕੜੀ ਨਿਗਰਾਨੀ ਰੱਖੀ ਜਾਵੇ ਅਤੇ ਆਮ ਲੋਕਾਂ ਵਿੱਚ ਭਰੋਸਾ ਬਣਾਇਆ ਜਾਵੇ
ਉਨ੍ਹਾਂ ਨੇ ਕਿਹਾ ਕਿ ਸਰਗਰਮ ਅਪਰਾਧ ਰੋਕਥਾਮ ਲਈ ਰਾਤਰੀ ਗਸ਼ਤ ਵਧਾਈ ਜਾਵੇ, ਸ਼ਕੀ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾਵੇ ਅਤੇ ਨਸ਼ਾ ਵਿਰੋਧੀ ਮੁਹਿੰਮਾਂ ਨੂੰ ਹੋਰ ਤੇਜ਼ੀ ਨਾਲ ਚਲਾਇਆ ਜਾਵੇ, ਜਨਤਕ ਸੁਰੱਖਿਆ ਨੂੰ ਲੈ ਕੇ ਵੀ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਅਤੇ ਚੈੱਕਿੰਗ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ,ਐਸ.ਐਸ.ਪੀ. ਨੇ ਕਿਹਾ ਕਿ ਪੁਲਿਸ ਅਤੇ ਜਨਤਾ ਵਿਚਕਾਰ ਭਰੋਸੇ ਦਾ ਰਿਸ਼ਤਾ ਬਣਾਉਣਾ ਸਭ ਤੋਂ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਸੂਝਵਾਨ ਪੁਲਿਸਿੰਗ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਨਿਭਾਉਣ ਵੱਲ ਵੀ ਧਿਆਨ ਕੇਂਦਰਿਤ ਕਰਨ ਦੀ ਲੋੜ ਦੱਸੀਂ