← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 19 ਦਸੰਬਰ 2020 - ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜੱਥੇਬੰਦੀਆਂ ਵੱਲੋਂ ਦਿੱਲੀ 'ਚ' ਕੀਤੇ ਜਾ ਰਹੇ ਅੰਦੋਲਨ ਵਿੱਚ ਪਾਰਟੀਬਾਜੀ ਤੋ ਉਪਰ ਉੱਠ ਕੇ ਸ਼ਾਮਿਲ ਹੋਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਲੰਧਰ ਤੋ ਕੌਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਦੇ ਰਾਜਬੀਰ ਸਿੰਘ ਸ਼ੰਟੀ ਨੇ ਕੀਤਾ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਕੇਵਲ ਕਿਸਾਨਾਂ ਦਾ ਅੰਦੋਲਨ ਨਹੀ ਹੈ, ਸਗੋ ਦੇਸ਼ ਦੇ ਹਰੇਕ ਵਰਗ ਦੇ ਲੋਕਾਂ ਦਾ ਅੰਦੋਲਨ ਹੈ। ਉਨ੍ਹਾਂ ਕਿਹਾ ਇਸ ਲਈ ਹਰੇਕ ਪਾਰਟੀ ਦਾ ਫਰਜ਼ ਬਣਦਾ ਹੈ ਕਿ ਉਹ ਰਾਜਨੀਤੀ ਨਾ ਕਰਦੇ ਹੋਏ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਿਲ ਹੋਣ। ਰਾਜਬੀਰ ਸਿੰਘ ਸ਼ੰਟੀ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਉਨ੍ਹਾਂ ਨੇ ਕਿਹਾ ਯੂਥ ਅਕਾਲੀ ਦੇ ਵਰਕਰ ਜਲਦ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਵਿੱਚ ਸ਼ਾਮਿਲ ਹੋਣਗੇ।
Total Responses : 267