- ਸ਼ਿਗਾਰੇ ਹੋਏ ਘੋੜਿਆਂ, ਊਠਾਂ, ਹਾਥੀਆਂ, ਬੈਂਡ ਵਾਜਿਆਂ, ਢੋਲ ਨਗਾਰਿਆਂ ਤੇ
- ਨਰਸਿੰਙੰਆਂ ਨੇ ਲੋਕਾਂ ਦਾ ਧਿਆਨ ਖਿੱਚਿਆ
ਮੁਕਤਸਰ ਸਾਹਿਬ, 15 ਜਨਵਰੀ 2021 - ਮੁਕਤਸਰ ਦੇ 40(ਮੁਕਤਿਆਂ) ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਵਲੋਂ ਬੁੱਢਾ ਦਲ ਨੂੰ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਨੇੜੇ ਗੁਰਦੁਆਰਾ ਤੰਬੂ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਮਹੱਲਾ ਦੀ ਆਰੰਭਤਾ ਹੋਈ।
ਇਸ ਤੋਂ ਪਹਿਲਾਂ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਂਣੀ ਬੁੱਢਾ ਦਲ ਨੇੜੇ ਗੁਰਦੁਆਰਾ ਤੰਬੂ ਸਾਹਿਬ ਵਿਖੇ ਆਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਮਰਿਯਾਦਾ ਅਨੁਸਾਰ ਪਾਏ ਗਏ।ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ।ਇਸ ਵਕਤ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਵਿਸ਼ਵ ਦੇ ਮਨੁੱਖੀ ਅਧਿਕਾਰਾਂ ਦੇ ਸੱਭ ਤੋਂ ਵੱਡੇ ਤੇ ਮਹਾਨ ਰਾਖੇ, ਧਰਮ ਰੱਖਿਅਕ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੂਰਬ ਦੀ ਚੌਥੀ ਸ਼ਤਾਬਦੀ 1 ਮਈ 2021 ‘ਚ ਆ ਰਹੀ ਹੈ। ਗੁਰੂ ਤੇਗ ਬਹਾਦਰ ਜੀ ਵੱਲੋਂ ਧਰਮ ਦੀ ਆਜ਼ਾਦੀ ਲਈ ਦਿਤੀ ਕੁਰਬਾਨੀ ਦਾ ਵਿਸ਼ਵ ਭਰ ‘ਚ ਕੋਈ ਸਾਨੀ ਨਹੀ। ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ, ਸ਼ਹੀਦੀ ਦੇ ਸੱਚ ਤੋਂ ਸਮੁੱਚੀ ਦੁਨਿਆਂ ਨੂੰ ਜਾਣੂੰ ਕਰਵਾਇਆ ਜਾਣਾ ਚਾਹੀਦਾ ਹੈ।ਇਹ ਕੰਮ ਸਿੱਖ ਸ਼੍ਰੋਮਣੀ ਸੰਸਥਾਵਾਂ ਤੇ ਸਰਕਾਰਾਂ ਦਾ ਹੈ।ਨਿਹੰਗ ਸਿੰਘ ਦਲ ਵੀ ਵੱਧ ਚੜ ਕੇ ਇਸ ਸ਼ਤਾਬਦੀ ਨੂੰ ਮਨਾਉਣ ਵਿਚ ਆਪਣਾ ਯੋਗਦਾਨ ਪਾਉਣਗੇ।
ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮਾਘੀ ਦੇ ਪਾਵਨ ਦਿਹਾੜੇ ਤੇ ਸ਼ਹੀਦਾਂ ਨੂੰ ਪ੍ਰਣਾਮ ਕਰਨ ਪੁੱਜੀਆਂ ਸੰਗਤਾਂ ਅਤੇ ਉਨ੍ਹਾਂ ਦੀ ਟਹਿਲ ਸੇਵਾ ਕਰਨ ‘ਚ ਲੱਗੇ ਸਭ ਸੇਵਾ ਦਲਾਂ ਦਾ ਦਿਲੋਂ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਇਹ ਮੁਕਤਸਰ ਸਾਹਿਬ ਦਾ ਜੋੜ ਮੇਲ ਭੁੱਲਾਂ ਬਖਸ਼ਾਉਣ ਵਾਲਾ ਹੈ। ਬੇਦਾਵਾ ਦੇਣ ਵਾਲੇ ਸਿੰਘਾਂ ਨੇ ਕੁਰਬਾਨੀ ਦੇ ਕੇ ਆਪਣੀ ਭੁੱਲ ਗੁਰੂ ਜੀ ਤੋਂ ਬਖ਼ਸ਼ਾ ਕੇ ਵੱਖ-ਵੱਖ ਖਿਤਾਬਾਂ ਦੇ ਰੂਪ ‘ਚ ਅਸੀਸਾਂ ਪ੍ਰਾਪਤ ਕੀਤੀਆਂ।ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸੰਘਰਸ਼ ਪੂਰਨ ਅਤੇ ਸ਼ਾਨਾਮਤਾ ਹੈ।ਹਰ ਸਿੱਖ ਨੂੰ ਹਰ ਸਮੇ ਚੜਦੀਕਲਾ ‘ਚ ਰਹਿੰਦਿਆ ਕੌਮ ਦੀ ਬੇਹਤਰੀ ਲਈ ਤੱਤਪਰ ਰਹਿਣਾ ਚਾਹੀਦਾ ਹੈ।
ਉਪਰੰਤ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਤੋਂ ਨਿਹੰਗ ਸਿੰਘ ਦਾ ਇੱਕ ਵਿਸ਼ਾਲ ਕਾਫਲਾ ਜਿਸ ਵਿਚ ਬਹੁਤ ਸੁੰਦਰ ਦਿਲ ਖਿਚਵੇਂ ਊਨੀ ਫੁੱਲਾਂ ਨਾਲ ਸ਼ਿੰਗਾਰੇ ਹੋਏ ਹਾਥੀ, ਊਠ, ਘੋੜੇ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਗੁਰੂ ਦੀਆਂ ਲਾਡਲੀਆਂ ਫੌਜਾਂ ਦਾ ਮਹੱਲਾ ਆਰੰਭ ਹੋ ਕੇ ਗੁਰਦੁਆਰਾ ਤੰਬੂ ਸਾਹਿਬ ਤੋਂ ਮੇਨ ਬਜ਼ਾਰ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਟਿੱਬੀ ਸਾਹਿਬ, ਗੁਰਦੁਆਰਾ ਰਕਾਬਸਰ ਸਾਹਿਬ, ਗੁਰਦੁਆਰਾ ਦਾਤਣਸਰ ਸਾਹਿਬ ਅਤੇ ਗੁਰਦੁਆਰਾ ਖੂਹ ਸਾਹਿਬ ਪਾ: ਦਸਵੀਂ ਵਿਖੇ ਨਤਮਸਤਕ ਹੋਣ ਉਪਰੰਤ ਖੁਲੇ੍ਹ ਮੈਦਾਨ ਵਿੱਚ ਵਾਜਿਆਂ, ਗਾਜਿਆਂ ਸਮੇਤ ਪੁੱਜਾ।ਬੈਂਡ ਵਾਜਿਆਂ ਦੀਆਂ ਸੁੰਦਰ ਧੁੰਨਾਂ ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘਾਂ ਨੂੰ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਹਾਜ਼ਰ ਹੋਏ।ਉਪਰੰਤ ਘੋੜ ਦੋੜਾਂ ਹੋਈਆਂ।
ਨਿਹੰਗ ਸਿੰਘ ਇੱਕ ਤੋਂ ਦੋ, ਦੋ ਤੋਂ ਚਾਰ ਅਤੇ ਚਾਰ ਤੋਂ ਛੇ, ਛੇ ਘੋੜਿਆਂ ਤੇ ਖਲੋ ਕੇ ਨਿਹੰਗ ਸਿੰਘਾਂ ਨੇ ਘੋੜਿਆਂ ਨੂੰ ਦੌੜਾਇਆ ਅਤੇ ਵੱਧ ਤੋਂ ਵੱਧ ਕਿੱਲੇ ਪੁੱਟ ਕੇ ਇਨਾਮ ਪ੍ਰਾਪਤ ਕੀਤੇ।ਗੱਤਕੇ ਦੇ ਖੁਲੇ ਪਰਦਰਸ਼ਨ ਰਾਹੀਂ ਨਿਹੰਗ ਸਿੰਘਾਂ ਨੇ ਗਤਕੇ ਦੇ ਜੋਹਰ ਵਿਖਾਏ। ਮਹੱਲੇ ਵਿੱਚ ਨਿਹੰਗ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਨੇ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਸ਼ਮੂਲੀਅਤ ਕੀਤੀ।ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਮਹੱਲੇ ‘ਚ ਸ਼ਾਮਲ ਹੋਏ ਸਮੂਹ ਜਥੇਦਾਰਾਂ, ‘ਤੇ ਲਾਡਲੀਆਂ ਫੌਜਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।
ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਜਥੇਦਾਰ ਪੰਜਵਾਂ ਤਖ਼ਤ, ਤੋਂ ਇਲਾਵਾ ਜਥੇਦਾਰ ਬਾਬਾ ਗੱਜਣ ਸਿੰਘ ਸ਼ਹੀਦ ਮਿਸ਼ਲ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਾਬਾ ਬਿਧੀ ਚੰਦ ਜੀ ਸੁਰਸਿੰਘ, ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ, ਬਾਬਾ ਨਾਗਰ ਸਿੰਘ, ਬਾਬਾ ਨੌਰੰਗ ਸਿੰਘ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਗੁਰਪਿੰਦਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਮਾਨ ਸਿੰਘ ਤਰਨਾ ਦਲ ਮੜੀਆਂ ਵਾਲਾ ਬਟਾਲਾ, ਬਾਬਾ ਵੱਸਣ ਸਿੰਘ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਤਾਰਾ ਸਿੰਘ ਝਾੜ ਸਾਹਿਬ ਮਾਛੀਵਾੜਾ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਤਰਸੇਮ ਸਿੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਸਤਨਾਮ ਸਿੰਘ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਰਣਯੋਧ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਭਿੰਦਰ ਸਿੰਘ, ਬਾਬਾ ਪਰਮਜੀਤ ਸਿੰਘ, ਬਾਬਾ ਸ਼ੇਰ ਸਿੰਘ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਇੰਦਰ ਸਿੰਘ ਘੋੜਿਆਂ ਵਾਲੇ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਬਲਦੇਵ ਸਿੰਘ ਤਰਨਾ ਦਲ ਵੱਲਾ, ਬਾਬਾ ਭਗਤ ਸਿੰਘ ਬਹਾਦਰਗੜ੍ਹ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਪਿਆਰਾ ਸਿੰਘ, ਬਾਬਾ ਸ਼ਮਸ਼ੇਰ ਸਿੰਘ ਹੰਨੂਮਾਨਗੜ੍ਹ, ਬਾਬਾ ਅਨੋਖ ਸਿੰਘ ਲਾਡੀ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਮੇਜਰ ਸਿੰਘ ਮੁਖਤਾਰੇਆਮ, ਬਾਬਾ ਕੁਲਦੀਪ ਸਿੰਘ, ਬਾਬਾ ਬਘੇਲ ਸਿੰਘ, ਬਾਬਾ ਮਹਿਤਾਬ ਸਿੰਘ, ਬਾਬਾ ਲੱਖਾ ਸਿੰਘ ਬਠਿੰਡਾ, ਬਾਬਾ ਗੁਰਦੇਵ ਸਿੰਘ ਤਰਨਾ ਦਲ, ਬਾਬਾ ਫਤਹਿ ਸਿੰਘ ਹੁਸ਼ਿਆਰਪੁਰ, ਭੁਜੰਗੀ ਨਰਿੰਦਰ ਸਿੰਘ, ਗੁਰਮੀਤ ਸਿੰਘ ਗੁਰੀ, ਗਗਨਦੀਪ ਸਿੰਘ ਆਦਿ ਹਾਜ਼ਰ ਸਨ। ਅੱਜ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਮਹੱਲਾ ਖੇਡਣ ਉਪਰੰਤ ਮੇਲੇ ਦੀ ਮੁਕੰਮਲ ਸਮਾਪਤੀ ਹੋ ਗਈ।