ਪਟਿਆਲਾ, 10 ਫਰਵਰੀ 2021 - ਪਟਿਆਲਾ ਵਿਖੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਇਕ ਪ੍ਰੋਗਰਾਮ 'ਚ ਸ਼ਿਰਕਤ ਕਰਨ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿੰਨੇ ਵੀ ਕਿਸਾਨ ਜੇਲ੍ਹ 'ਚ ਹਨ, ਸਾਰਿਆਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਦੀਪ ਸਿੱਧੂ ਨੇ ਕੀ ਕੀਤਾ ਜਾ ਕਿਉਂ ਕੀਤਾ, ਉਹ ਜਾਂਚ ਦਾ ਵਿਸ਼ਾ ਹੈ ਪਰ ਇਨ੍ਹਾਂ ਦੀ ਰਿਹਾਈ ਵੀ ਹੋਣੀ ਚਾਹੀਦੀ ਹੈ। ਬੀਬੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਲਈ ਵਕੀਲ ਕਰ ਲਿਆ ਗਿਆ ਹੈ ਅਤੇ ਇਸ ਦੀ ਸਾਰੀ ਪੈਰਵਾਈ ਭਾਈ ਰਾਜੋਆਣਾ ਦੀ ਭੈਣ ਬੀਬੀ ਕਮਲਜੀਤ ਕੌਰ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ 11 ਲੱਖ ਰੁਪਏ ਫ਼ੀਸ ਅਦਾ ਕਰ ਦਿੱਤੀ ਗਈ ਹੈ। ਹਰਿਆਣਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੀ ਮਜ਼ਦੂਰ ਆਗੂ ਨੌਦੀਪ ਕੌਰ ਦੀ ਰਿਹਾਈ ਦੀ ਵੀ ਬੀਬੀ ਜਗੀਰ ਕੌਰ ਨੇ ਮੰਗ ਕੀਤੀ।