← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ, 14 ਫਰਵਰੀ 2021 - ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਨਗਰ ਨਿਗਮ ਚੋਣਾਂ ਵਿਚ ਅਮਨ ਸ਼ਾਂਤੀ ਬਣਾ ਕੇ ਰੱਖਣ ਲਈ ਵੋਟਰਾਂ ਦਾ ਧੰਨਵਾਦ ਕਰਦਿਆਂ ਵਧਾਈ ਦਿੱਤੀ ਹੈ। ਉਹਨਾਂ ਕਿਹਾ ਕਿ ਇਸ ਨਾਲ ਬਠਿੰਡਾ ਵਾਸਿਆਂ ਦਾ ਲੋਕਤੰਤਰ ਪੱਖੀ ਜਜਬਾ ਸਾਹਮਣੇ ਆਇਆ ਹੈ। ਉਹਨਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਮਰਜ਼ੀ ਨਾਲ ਵੋਟ ਪਾਉਣ ਦਾ ਅਧਿਕਾਰ ਹੈ ਅਤੇ ਕਾਂਗਰਸ ਜਮਹੂਰੀਅਤ ’ਚ ਵਿਸ਼ਵਾਸ਼ ਰੱਖਦੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਉਹਨਾਂ ਬਠਿੰਡਾ ਦੇ ਹਰ ਬੂਥ ਤੇ ਲੋਕਾਂ ਨਾਲ ਮੁਲਾਕਾਤ ਕੀਤੀ ਜਿਸ ਤੋਂ ਸਾਹਮਣੇ ਆਇਆ ਹੈ ਕਿ ਕਾਂਗਰਸ ਨੂੰ ਪੂਰਨ ਹਮਾਇਤ ਮਿਲ ਰਹੀ ਹੈ ਅਤੇ ਕਾਂਗਰਸ ਦਾ ਮੇਅਰ ਬਣਨਾ ਤਹਿ ਹੈ। ਉਹਨਾਂ ਕਿਹਾ ਕਿ ਸ਼ਹਿਰ ਵਾਸੀਆਂ ਨੇ ਪਾਰਟੀ ਦਾ ਸਾਥ ਦੇਕੇ ਅਮਨ ਸ਼ਾਂਤੀ ਨਾਲ ਵੋਟਾਂ ਪਾਈਆਂ ਜਿਸ ਲਈ ਉਹ ਸਦਾ ਰਿਣੀ ਰਹਿਣਗੇ।
Total Responses : 267