← ਪਿਛੇ ਪਰਤੋ
ਸ੍ਰੀ ਮੁਕਤਸਰ ਸਾਹਿਬ, 14 ਫਰਵਰੀ 2021 - ਕੇਂਦਰ ਸਰਕਾਰ ਵੱਲੋ ਪਾਸ ਕੀਤੇ ਕਨੂੰਨ ਨੂੰ ਰੱਦ ਕਰਵਾਉਣ ਲਈ ਚਲ ਰਹੇ ਸੰਘਰਸ਼ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ਼ ਦੁਆਉਣ ਲਈ ਕਿਸਾਨਾਂ ਨੇ ਦੇਰ ਸ਼ਾਮ ਨੂੰ ਸ਼ਹਿਰ ਵਿੱਚ ਕੈਂਡਲ ਮਾਰਚ ਕੱਢਿਆ। ਜੋ ਕੇ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿਚੋਂ ਗੁਜ਼ਰਿਆ। ਮਾਰਚ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾ ਮੰਗ ਕੀਤੀ ਕਿ ਧਰਨੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ ਦਿਤਾ ਜਾਵੇ ਨਹੀਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
Total Responses : 267