ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ 2021-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਅੱਜ ਫ਼ਿਰ ਕੋਰੋਨਾ ਦੇ ਤਿੰਨ ਨਵੇਂ ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ 1 ਕੇਸ ਸ੍ਰੀ ਮੁਕਤਸਰ ਸਾਹਿਬ ਤੇ 2 ਕੇਸ ਦੋਦਾ ਤੋਂ ਸਾਹਮਣੇ ਆਏ ਹਨ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 1 ਮਰੀਜ਼ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 233 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 229 ਸੈਂਪਲ ਬਕਾਇਆ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3915 ਹੋ ਗਈ ਹੈ, ਜਿਸ ਵਿੱਚੋਂ ਹੁਣ ਤੱਕ 3786 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਸਮੇਂ 31 ਕੇਸ ਸਰਗਰਮ ਚੱਲ ਰਹੇ ਹਨ।