← ਪਿਛੇ ਪਰਤੋ
ਚੰਡੀਗੜ੍ਹ, 23 ਮਾਰਚ 2021 - ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਡੀ ਸੀ ਮੋਹਾਲੀ ਵੱਲੋਂ ਮੋਹਾਲੀ 'ਚ ਕਿਸੇ ਵੀ ਤਰ੍ਹਾਂ ਦੇ ਇੱਕਠ 'ਤੇ ਪਾਬੰਦੀ ਲਾ ਦਿੱਤੀ ਗਈ ਹੈ ਅਤੇ ਇਸ ਦੇ ਵਿੱਚ ਰਾਜਨੀਤਿਕ ਪਾਰਟੀਆਂ ਦੀਆਂ ਰੈਲੀਆਂ ਵੀ ਸ਼ਾਮਿਲ ਹਨ ਜੋ ਕਿ ਬੈਨ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵਿਆਹਾਂ ਅਤੇ ਅੰਤਿਮ ਸਸਕਾਰ ਦੇ ਸਮੇਂ ਵੀ 20 ਤੋਂ ਜ਼ਿਆਦਾ ਬੰਦਿਆਂ ਦਾ ਇਕੱਠ ਨਹੀਂ ਕੀਤਾ ਜਾ ਸਕੇਗਾ। ਇਸ ਤੋਂ ਪਹਿਲਾਂ ਰਾਜਨੀਤਿਕ ਪਾਰਟੀਆਂ ਦੀਆਂ ਰੈਲੀਆਂ 'ਚ 100 ਤੋਂ 200 ਬੰਦਿਆਂ ਤੱਕ ਇਕੱਠ ਕੀਤਾ ਜਾ ਸਕਦਾ ਸੀ।
Total Responses : 267