ਸੰਜੀਵ ਸੂਦ
ਲੁਧਿਆਣਾ, 2 ਅਪ੍ਰੈਲ 2021 - ਲੁਧਿਆਣਾ ਵਿੱਚ ਵੱਖਰੇ ਤਰੀਕੇ ਨਾਲ ਦੀਪ ਸਿੱਧੂ ਦਾ ਜਨਮ ਦਿਨ ਮਨਾਇਆ ਗਿਆ ਅਤੇ ਇਸ ਮੌਕੇ ਲੁਧਿਆਣਾ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਕੀਤਾ ਖੂਨਦਾਨ ਅਤੇ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਵੀ ਪਹੁੰਚੇ ਅਤੇ ਉਨ੍ਹਾਂ ਦੁਆਰਾ ਵੀ ਖੂਨ ਦਾਨ ਕੀਤਾ ਗਿਆ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨੂੰ ਖੂਨ ਨਾਲ ਚਿੱਠੀ ਲਿਖੀ ਗਈ। ਸਰਕਾਰ ਨੂੰ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਅਤੇ 26 ਜਨਵਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ।
26 ਜਨਵਰੀ ਦੇ ਮਾਮਲੇ ਵਿੱਚ ਮਾਮਲੇ ਵਿਚ ਦੀਪ ਸਿੱਧੂ ਜੋ ਕਿ ਕਾਫੀ ਸਮੇਂ ਤੋਂ ਜੇਲ੍ਹ ਵਿੱਚ ਹਨ , ਅੱਜ ਉਨ੍ਹਾਂ ਦੇ ਜਨਮ ਦਿਨ ਦੇ ਮੌਕੇ ਤੇ ਲੁਧਿਆਣਾ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਖੂਨਦਾਨ ਕੀਤਾ ਅਤੇ ਖੂਨ ਨਾਲ ਚਿੱਠੀ ਲਿਖ ਕੇ ਪ੍ਰਧਾਨ ਮੰਤਰੀ ਨੂੰ ਭੇਜੀ ਗਈ। ਜਿਸ ਵਿੱਚ ਲਿਖਿਆ ਗਿਆ ਕਿ ਖੇਤੀਬਾੜੀ ਕਾਨੂੰਨ ਵਾਪਸ ਹੋਣੇ ਚਾਹੀਦੇ ਹਨ ਅਤੇ 26 ਜਨਵਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਕਿਸਾਨ ਅਤੇ ਹੋਰ ਨੌਜਵਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।
ਇਸ ਮੌਕੇ ਬੋਲਦਿਆਂ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਭਰਾ ਦੀਪ ਸਿੱਧੂ ਜੋ ਜੇਲ੍ਹ ਵਿਚ ਹਨ ਉਹਨਾਂ ਦੇ ਜਨਮ ਦਿਨ ਦੇ ਮੌਕੇ ਤੇ ਵੱਖ ਵੱਖ ਜਗ੍ਹਾ ਉਪਰ ਖੂਨਦਾਨ ਕੈਂਪ ਲਗਾਏ ਗਏ ਹਨ। ਤਕਰੀਬਨ ਤਕਰੀਬਨ 63 ਖੂਨਦਾਨ ਕੈਂਪ ਲਗਾਏ ਗਏ ਹਨ , ਉਨ੍ਹਾਂ ਨੇ ਕਿਹਾ ਕਿ ਉਹ ਲੋਕਾਂ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਇਸ ਔਖੀ ਘੜੀ ਵਿੱਚ ਉਨ੍ਹਾਂ ਦਾ ਸਾਥ ਦਿੱਤਾ ਹੈ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਵੀ ਦੀਪ ਸਿੱਧੂ ਰਿਹਾਅ ਹੋਣਗੇ ਮੁੜ ਤੋਂ ਕਿਸਾਨੀ ਸੰਘਰਸ਼ ਵਿਚ ਸ਼ਾਮਲ ਹੋਣਗੇ।