ਦੀਦਾਰ ਗੁਰਨਾ
- ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੀਤਾ ਧੰਨਵਾਦ
ਫ਼ਤਹਿਗੜ੍ਹ ਸਾਹਿਬ, 02 ਅਪਰੈਲ 2021 - ਪੰਜਾਬ ਸਰਕਾਰ ਨੇ ਪੰਜਾਬ ਵਿੱਚ ਮਹਿਲਾਵਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦੇ ਕੇ ਇਤਿਹਾਸਕ ਕਦਮ ਚੁੱਕਿਆ ਹੈ, ਜਿਸ ਦਾ ਸੂਬੇ ਦੀਆਂ ਔਰਤਾਂ ਨੂੰ ਬਹੁਤ ਲਾਭ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸਕੀਮ ਦੀ ਸ਼ੁਰੂਆਤ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕੀਤਾ।
ਵਿਧਾਇਕ ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਲਾਵਾਂ ਦੀ ਬਿਹਤਰੀ ਲਈ ਅਨੇਕਾਂ ਕਦਮ ਚੁੱਕੇ ਹਨ। ਸਮਾਜ ਵਿੱਚ ਜਿੰਨੀ ਤਰੱਕੀ ਔਰਤਾਂ ਕਰਦੀਆਂ ਹਨ, ਓਨੀ ਹੀ ਤਰੱਕੀ ਸਮਾਜ ਕਰਦਾ ਜਾਂਦਾ ਹੈ ਤੇ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਤਰੱਕੀ ਦੇ ਵੱਧ ਤੋਂ ਵੱਧ ਮੌਕੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੜਾਅਵਾਰ ਲੋਕਾਂ ਨਾਲ ਕੀਤੇ ਵਾਅਦੇ ਕੀਤੇ ਹਨ ਤੇ ਪੰਜਾਬ ਨੂੰ ਮਾੜੇ ਵਿੱਤੀ ਹਾਲਾਤ ਵਿੱਚੋਂ ਕੱਢ ਕੇ ਤਰੱਕੀ ਦੇ ਰਾਹ ਪਾਇਆ ਹੈ।
ਨਾਗਰਾ ਨੇ ਕਿਹਾ ਕਿ ਇਸ ਸਹੂਲਤ ਨਾਲ ਆਰਥਿਕ ਤੌਰ ਉੱਤੇ ਕਮਜ਼ੋਰ ਔਰਤਾਂ ਨੂੰ ਸਭ ਤੋਂ ਵੱਧ ਲਾਭ ਮਿਲੇਗਾ ਤੇ ਉਹਨਾਂ ਦੀਆਂ ਆਵਾਜਾਈ ਸਬੰਧੀ ਦਿੱਕਤਾਂ ਦੂਰ ਹੋਣਗੀਆਂ। ਇਸ ਨਾਲ ਉਹ ਸਹਿਜੇ ਹੀ ਇੱਕ ਤੋਂ ਦੂਜੀ ਥਾਂ ਜਾ ਕੇ ਆਪਣੇ ਕੰਮ ਕਰ ਸਕਿਆ ਕਰਨਗੀਆਂ।
ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਅਜਿਹੇ ਫੈਸਲਿਆਂ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੋਕ ਪੱਖੀ ਆਗੂ ਦੇ ਤੌਰ ਉੱਤੇ ਸਦਾ ਯਾਦ ਰੱਖਿਆ ਜਾਵੇਗਾ।