ਅੰਮ੍ਰਿਤਸਰ, 3 ਅਪ੍ਰੈਲ 2021 - ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਲਈ ਲਗਾਤਾਰ ਚਾਰ ਚੰਨ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਬੀਤੇ ਦਿਨੀਂ ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ ਨੰ: 19 ਦੇ ਮੁਸਤਫਾਬਾਦ ਵਿਖੇ ਪਾਣੀ ਤੇ ਸੀਵਰੇਜ ਸਬੰਧੀ ਸਮੱਸਿਆ ਦੇ ਹੱਲ ਲਈ ਨਵੀਆਂ ਪਾਣੀ ਦੀਆਂ ਪਾਈਪਾਂ ਪਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਦਾ ਸਵਾਗਤ ਕੀਤਾ
ਇਸ ਮੌਕੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਮਾਣਯੋਗ ਕੈਪਟਨ ਅਮਰਿੰਦਰ ਸਿੰਘ ਵੱਲੋਂ ਔਰਤਾਂ ਲਈ ਫ੍ਰੀ ਬੱਸ ਸੇਵਾ ਸ਼ੁਰੂ ਕਰਨ, ਪੈਨਸ਼ਨ 1500 ਪ੍ਰਤੀ ਮਹੀਨਾ ਤੇ ਸ਼ਗਨ ਸਕੀਮ ਨੂੰ ਵਧਾਏ ਜਾਣ ਸਬੰਧੀ ਸ਼ਲਾਘਾ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਹਰ ਵਰਗ ਦਾ ਖਾਸ ਖਿਆਲ ਰੱਖਦੇ ਹੋਏ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨੇ ਔਰਤਾਂ ਦੀ ਸਹੂਲਤ ਲਈ ਫ੍ਰੀ ਬੱਸ ਸੇਵਾ ਸ਼ੁਰੂ ਕੀਤੀ ਤੇ ਇਸਦੇ ਨਾਲ ਹੀ ਬਜ਼ੁਰਗਾਂ ਲਈ ਪੈਨਸ਼ਨ 1500 ਪ੍ਰਤੀ ਮਹੀਨਾ ਕਰਕੇ ਸਮੂਹ ਵਰਗ ਦਾ ਖਾਸ ਖਿਆਲ ਰੱਖਿਆ ਹੈ। ਮੇਅਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੜਕਿਆਂ ਦੇ ਵਿਆਹ ਲਈ ਸ਼ਗਨ ਸਕੀਮ ਵਿਚ ਵੀ ਵਾਧਾ ਕੀਤੇ ਜਾਣਾ ਬੇਹੱਦ ਸ਼ਲਾਘਾਯੋਗ ਕਦਮ ਹੈ।
ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੰਜਾਬ ਦੀ ਵਾਗਡੋਰ ਸੰਭਾਲੀ ਹੈ ਉਸ ਦਿਨ ਤੋਂ ਹੀ ਪੰਜਾਬ ਦੇ ਵਾਸੀਆਂ ਨੂੰ ਹਰ ਸਹੂਲਤਾਂ ਦੇਣ ਦਾ ਜੋ ਅਹਿਦ ਕੀਤਾ ਗਿਆ ਸੀ ਉਹ ਕੈਪਟਨ ਅਮਰਿੰਦਰ ਸਿੰਘ ਨੇ ਬਾਖੂਬੀ ਪੂਰਾ ਨਿਭਾਇਆ ਹੈ ਅਤੇ ਅਗਾਂਹ ਵੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਸਮੁੱਚੇ ਵਰਗ ਦਾ ਖਿਆਲ ਰੱਖਦੇ ਹੋਏ ਇਸੇ ਤਰ੍ਹਾਂ ਵਿਕਾਸ ਦੇ ਕੰਮ ਕਰਦੀ ਰਹੇਗੀ।
ਮੇਅਰ ਕਰਮਜੀਤ ਸਿੰਘ ਰਿੰਟੂ ਨੇ ਵਿਧਾਨ ਸਭਾ ਹਲਕਾ ਉੱਤਰੀ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਹਰੇਕ ਵਰਗ ਨੂੰ ਸਹੂਲਤਾਂ ਦਿੱਤੀਆਂ ਗਈਆਂ ਹਨ ਅਤੇ ਖਾਸ ਕਰਕੇ ਅੰਮਿ੍ਰਤਸਰ ਸ਼ਹਿਰ ’ਚ ਵਿਕਾਸ ਦੀ ਝੜੀ ਲਗਾਈ ਹੈ।। ਮੇਅਰ ਨੇ ਕਿਹਾ ਕਿ ਇਸ ਹਲਕੇ ’ਚ ਹਰੇਕ ਵਿਕਾਸ ਕਾਰਜ ਤੇ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ਤੇ ਦਿੱਤੀਆਂ ਹਨ।। ਅੱਜ ਸ਼ਹਿਰ ਦੀਆਂ ਸਾਰੀਆਂ ਵਾਰਡਾਂ ਵਿਚ ਆਧੁਨਿਕ ਸਮਾਰਟ ਐਲ.ਈ.ਡੀ. ਸਟਰੀਟ ਲਾਈਟਾਂ ਲੱਗ ਚੁਕੀਆਂ ਹਨ।
ਇਸ ਮੌਕੇ ਕੌਂਸਲਰ ਗੁਰਜੀਤ ਕੌਰ, ਅਨੇਕ ਸਿੰਘ, ਰਿੰਕ, ਸ੍ਰੀ ਰਿਤੇਸ਼ ਸ਼ਰਮਾ, ਸ੍ਰੀ ਰਾਮ ਬਲੀ, ਸ੍ਰੀ ਅਸ਼ਵਨੀ ਨਵੀ ਭਗਤ, ਐਕਸੀਅਨ ਮਨਜੀਤ ਸਿੰਘ, ਜੇ.ਈ. ਸਰਦੂਲ ਸਿੰਘ ਆਦਿ ਹਾਜ਼ਰ ਸਨ।