ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ 8 ਮਰੀਜਾਂ ਦੀ ਹੋਈ ਮੌਤ
ਐਸ.ਏ.ਐਸ ਨਗਰ, 6 ਅਪ੍ਰੈਲ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 29037 ਮਿਲੇ ਹਨ ਜਿਨ੍ਹਾਂ ਵਿੱਚੋਂ 24666 ਮਰੀਜ਼ ਠੀਕ ਹੋ ਗਏ ਅਤੇ 3913 ਕੇਸ ਐਕਟੀਵ ਹਨ । ਜਦਕਿ 458 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 220 ਮਰੀਜ਼ ਠੀਕ ਹੋਏ ਹਨ ਅਤੇ 326 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 8 ਮਰੀਜਾਂ ਦੀ ਮੌਤ ਹੋਈ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ, ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 100 ਕੇਸ , ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 13 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 49 ਕੇਸ , ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 146 ਕੇਸ ਸ਼ਾਮਲ ਹਨ।