ਚੰਡੀਗੜ੍ਹ, 16 ਅਪ੍ਰੈਲ 2021 - ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਵਧ ਰਹੇ ਕਹਿਰ ਕਾਰਨ 30 ਅਪ੍ਰੈਲ ਤੱਕ ਸਕੂਲਾਂ 'ਚ ਵਿਦਿਆਰਥੀਆਂ ਨੂੰ ਨਾ ਬੁਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਸ 'ਚ ਸਿਰਫ ਅਧਿਆਪਕਾਂ ਨੂੰ ਹੀ ਜ਼ਰੂਰੀ ਕੰਮਾਂ ਲਈ ਸਕੂਲ 'ਚ ਹਾਜ਼ਰ ਹੋਣ ਦੇ ਹੁਕਮ ਹਨ। ਜਿਸ ਤੋਂ ਬਾਅਦ ਪ੍ਰਸ਼ਾਸਨ ਦੇ ਧਿਆਨ 'ਚ ਆਇਆ ਹੈ ਕਿ ਕੁੱਝ ਸਕੂਲ ਸਰਕਾਰ ਦੇ ਹੁਕਮਾਂ ਨੂੰ ਅਣਦੇਖਾ ਕਰਕੇ ਵਿਦਿਆਰਥੀਆਂ ਨੂੰ ਸਕੂਲਾਂ 'ਚ ਬੁਲਾ ਰਹੇ ਹਨ ਜਾਂ ਅਉਣ ਲਈ ਮਜ਼ਬੂਰ ਕਰ ਰਹੇ ਹਨ, ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਸਰਕਾਰ ਵੱਲੋਂ ਜਾਰੀ ਹੁਕਮਾਂ ਦੀ ਉਲੰਘਣਾਂ ਕਰਨ 'ਤੇ ਸਕੂਲ ਦੀ ਮਾਨਤਾ ਵੀ ਰੱਦ ਕੀਤੀ ਜਾ ਸਕਦੀ ਹੈ।