ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 20 ਅਪ੍ਰੈਲ 2021 - ਜ਼ਿਲ੍ਹੇ ਅੰਦਰ ਕੋਵੀਡ 19 ਦੀ ਸਥਿਤੀ ਦਾ ਜਾਇਜ਼ਾ ਜਾ ਲੈਣ ਸਬੰਧੀ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਵਿਚ ਸਿਵਲ ਸਰਜਨ ਫਰੀਦਕੋਟ ਡਾ.ਸੰਜੇ ਕਪੂਰ ਦੇ ਨਾਲ ਸਮੂਹ ਪ੍ਰੋਗਰਾਮ ਅਫਸਰਾਂ, ਸੀਨੀਅਰ ਮੈਡੀਕਲ ਅਫਸਰਾਂ ਤੇ ਸਮੂਹ ਅਧਿਕਾਰੀਆਂ ਨੇ ਭਾਗ ਲਿਆ | ਇਸ ਮੌਕੇ ਡਾ.ਸੰਜੇ ਕਪੂਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕੇ ਕੋਰੋਨਾ ਵਾਇਰਸ ਦਾ ਕਹਿਰ ਮੁੜ ਵਧਣ ਲੱਗ ਪਿਆ ਹੈ ਜੋ ਚਿੰਤਾ ਦਾ ਵਿਸ਼ਾ ਹੈ,ਇਸ ਲਈ ਲਾਪਰਵਾਹੀ ਨਾ ਕਰਦੇ ਹੋਏ ਅਜੇ ਵੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ |
ਉਨਾਂ ਨੇ ਜਾਣਕਾਰੀ ਦਿੱਤੀ ਕਿ ਜਿਲੇ ਵਿਚ ਸਾਰੀ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਵੀਡ ਵੈਕਸੀਨੇਸ਼ਨ ਚੱਲ ਰਹੀ ਹੈ | ਉਨਾਂ ਨੇ ਸਾਰੇ ਐਸ ਐਮ ਓ ਨੂੰ ਦਿੱਤੇ ਗਏ ਟਾਰਗੇਟ ਪੂਰਾ ਕਰਨ ਦੀ ਹਦਾਇਤ ਕੀਤੀ |ਇਸ ਦੇ ਨਾਲ ਹੀ ਵੱਖ ਵੱਖ ਸੰਸਥਾਵਾਂ ਵਿਚ ਸੈਪਲਿੰਗ ਦੇ ਕੰਮ ਦਾ ਰੀਵਿਊ ਕੀਤਾ ਗਿਆ ਤੇ ਟਾਰਗੇਟ ਪੂਰਾ ਕਰਨ ਦੀ ਹਦਾਇਤ ਕੀਤੀ ਗਈ | ਇਸ ਦੇ ਨਾਲ ਹੀ ਮੋਬਾਈਲ ਵੈਕਸੀਨੇਸ਼ਨ ਟੀਮਾਂ ਦਾ ਗਠਨ ਕੀਤਾ ਗਿਆ ਤੇ ਵਿਸ਼ੇਸ਼ ਕੈਂਪ ਲਗਾਉਣ ਬਾਰੇ ਕਿਹਾ ਗਿਆ |
ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਸਾਰੇ ਲੋਕਾਂ ਨੂੰ ਵੈਕਸੀਨੇਸ਼ ਕਰਵਾਉਣ ਦੀ ਅਪੀਲ ਕੀਤੀ ਤੇ ਅਫਵਾਹਾਂ ਤੋਂ ਸੁਚੇਤ ਰਹਿਣ,ਸੁਣੀਆਂ-ਸੁਣਾਈਆਂ ਗੱਲਾਂ ਅਤੇ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾ ਰਹੀਆਂ ਵੀਡੀਓ ਤੇ ਸੁਨੇਹਿਆਂ ਤੇ ਵਿਸ਼ਵਾਸ਼ ਨਾ ਕਰਦੇ ਹੋਏ ਸਰਕਾਰੀ ਵੈਬਸਾਈਟ,ਵਿਸ਼ਵ ਸਿਹਤ ਸੰਗਠਨ ਦੀ ਵੈਬਸਾਈਟ ਜਾਂ ਸਿਹਤ ਮੰਤਰਾਲਾ ਵੱਲੋਂ ਜਾਰੀ ਹੈਲਪ ਲਾਈਨ ਨੰਬਰ ਤੇ ਹੀ ਸੰਪਰਕ ਕਰਨ ਦੀ ਸਲਾਹ ਦਿੱਤੀ |