ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ 5 ਮਰੀਜਾਂ ਦੀ ਹੋਈ ਮੌਤ
ਐਸ.ਏ.ਐਸ ਨਗਰ, 20 ਅਪ੍ਰੈਲ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 37562 ਮਿਲੇ ਹਨ ਜਿਨ੍ਹਾਂ ਵਿੱਚੋਂ 30496 ਮਰੀਜ਼ ਠੀਕ ਹੋ ਗਏ ਅਤੇ 6555 ਕੇਸ ਐਕਟੀਵ ਹਨ । ਜਦਕਿ 511 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 527 ਮਰੀਜ਼ ਠੀਕ ਹੋਏ ਹਨ ਅਤੇ 697 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 5 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 30 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 150 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 14 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 19 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 41 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 89 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 15 ਕੇਸ,ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 333 ਕੇਸ ਸ਼ਾਮਲ ਹਨ।