ਗੋਰਵ ਮਾਨਿਕ
- 93 ਲੋਕ ਨੇ ਕੋਰੋਨਾ ਨੂੰ ਪਾਈ ਮਾਤ, ਹੋਏ ਸਿਹਤਯਾਬ
ਫਿਰੋਜ਼ਪੁਰ 21 ਅਪ੍ਰੈਲ 2021 - ਫਿਰੋਜ਼ਪੁਰ ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 6447 ਮਿਲੇ ਹਨ। ਜਿਨ੍ਹਾਂ ਵਿੱਚੋਂ 5627 ਮਰੀਜ਼ ਠੀਕ ਹੋ ਗਏ ਅਤੇ 772 ਕੇਸ ਐਕਟੀਵ ਹਨ। ਜਦਕਿ 196 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਸਿਵਿਲ ਸਰਜਨ ਡਾ ਰਜਿੰਦਰ ਰਾਜ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 93 ਮਰੀਜ਼ ਠੀਕ ਹੋਏ ਹਨ ਅਤੇ 148 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 5 ਮਰੀਜਾਂ ਦੀ ਮੌਤ ਹੋਈ ਹੈ।
ਉਨ੍ਹਾਂ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਫਿਰੋਜ਼ਪੁਰ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ ਹਨ , ਜਿਨ੍ਹਾਂ ਤਿੰਨ ਮਰੀਜ਼ਾਂ ਦੀ ਮੌਤ ਹੋਈ ਹੈ ਉਨ੍ਹਾਂ ਵਿੱਚ ਇੱਕ 73 , 49 , 56 , 95 42 ਸਾਲਾਂ 5 ਲੋਕਾਂ ਦੀ ਮੌਤ ਹੋਈ ਹੈ ਜੋਕਿ ਫਿਰੋਜ਼ਪੁਰ , ਫਿਰੋਜਸ਼ਾਹ ਬਲਾਕ ਦੇ ਰਹਿਣ ਵਾਲੇ ਹਨ ਜਿਨ੍ਹਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ।