ਹਰੀਸ਼ ਕਾਲੜਾ
ਰੂਪਨਗਰ 22 ਅਪ੍ਰੈਲ 2021: ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ, ਸ੍ਰੀ ਮਾਨਵ ਦੀ ਅਗਵਾਈ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਤਾਲਮੇਲ ਨਾਲ ਅੱਜ ਸੰਤ ਹਰਭਜਨ ਦਾਸ ਬਿਰਧ ਆਸ਼ਰਮ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕੋਵਿਡ-19 ਕੋਰੋਨਾ ਵਾਇਰਸ ਟੀਕਾਕਰਨ ਮੁਹਿੰਮ ਦਾ ਆਯੋਜਨ ਕੀਤਾ। ਜਿਸ ਵਿੱਚ ਬਿਰਧ ਆਸ਼ਰਮ ਵਿੱਚ ਰਹਿ ਰਹੇ ਬਜ਼ੁਰਗਾਂ ਦਾ ਟੀਕਾਕਰਨ ਕਰਵਾਇਆ ਗਿਆ। ਜਿਸ ਵਿੱਚ ਲਗਭਗ 18 ਬਿਰਧਾਂ ਨੇ ਟੀਕਾ ਲਗਵਾਇਆ। ਇਸ ਸਬੰਧ ਵਿੱਚ ਸ੍ਰੀ ਮਾਨਵ ਜੱਜ ਸਾਹਿਬ ਨੇ ਦੱਸਿਆ ਕਿ ਕੋਰੋਨਾ ਜਿਹੀ ਭਿਆਨਕ ਬਿਮਾਰੀ ਤੋਂ ਬਚਣ ਲਈ ਟੀਕਾਕਰਨ ਜ਼ਰੂਰੀ ਹੈ। ਇਸ ਮੌਕੇ ਤੇ ਸੰਸਥਾ ਦੇ ਮੈਨੇਜਰ ਸਤਨਾਮ ਸਿੰਘ, ਪੈਰਾ ਲੀਗਲ ਵਲੰਟੀਅਰ ਜਸਵਿੰਦਰ ਕੌਰ ਹਾਜ਼ਰ ਸਨ।