ਅਸ਼ੋਕ ਵਰਮਾ
ਮਾਨਸਾ,22ਅਪਰੈਲ2021: ਐਸ ਐਸ ਪੀ ਮਾਨਸਾ ਸੁਰੇਂਦਰ ਲਾਂਬਾ ਨੇ ਕੋਵਿਡ-19 ਦੀ ਦੂਜੀ ਲਹਿਰ ਦੇ ਵਧ ਰਹੇ ਪਸਾਰੇ ਨੂੰ ਰੋਕਣ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਾਉਣ ਲਈ ਅੱਜ ਪੁਲਿਸ ਲਾਈਨ ਮਾਨਸਾ ਵਿਖੇ ਬਲਾਕ ਮਾਨਸਾ ਦੇ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤ ਯੂਨੀਅਨ ਦੇ ਆਗੂਆਂ ਨਾਲ ਜਾਗਰੂਕਤਾ ਮੀਟਿੰਗ ਕੀਤੀ । ਐਸ ਐਸ ਪੀ ਨੇ ਹਾਜ਼ਰ ਆਗੂਆਂ ਨੂੰ ਕਿਹਾ ਕਿ ਉਹ ਪਿੰਡ ਪੱਧਰ ਤੇ ਲੋਕਾਂ ਦੇ ਨੁਮਾਇੰਦੇ ਹੋੋਣ ਦੇ ਨਾਤੇ ਮਾਸਕ ਪਹਿਨਣ, ਕੋੋਰੋਨਾ ਟੈਸਟ ਅਤੇ ਟੀਕਾਕਰਨ ਸਬੰਧੀ ਵੱਧ ਤੋੋਂ ਵੱਧ ਜਾਗਰੂਕ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਤੇ ਟੀਕਾਕਰਨ ਸਬੰਧੀ ਭਰਮ ਫੈਲਾਇਆ ਜਾ ਰਿਹਾ ਹੈ ਉਸ ਨੂੰ ਦੂਰ ਕਰਨ , ਲੋਕਾਂ ਨੂੰ ਟੀਕਾਕਰਨ ਦੇ ਫਾਇਦਿਆ ਤੋੋਂ ਜਾਣੂ ਅਤੇ ਵੱਧ ਤੋੋਂ ਵੱਧ ਟੀਕਾਕਰਨ ਕਰਵਾਉਣ ਲਈ ਅੱਗੇ ਆਉਣ।
ਉਨ੍ਹਾਂ ਕਿਹਾ ਕਿ ਜੋ ਮੋਹਤਬਰ ਵਿਅਕਤੀ ਪਿੰਡ ਪੱਧਰ ਤੇ ਜਾਗਰੂਕਤਾ ਅਤੇ ਟੀਕਾਕਰਨ ਕੈਂਪ ਲਾਉਣਾ ਚਾਹੁੰਦੇ ਹਨ ਤਾਂ ਉਹ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆ ਕੇ ਇਸ ਮੁਹਿੰਮ ਦਾ ਹਿੱਸਾ ਬਣ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿਵਲ ਪ੍ਰਸਾਸ਼ਨ, ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਹਰ ਸਮੇਂ ਆਪ ਸਭ ਦੀ ਸੇਵਾ ਵਿੱਚ ਹਾਜ਼ਰ ਹੈ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਦੇ ਪਸਾਰੇ ਨੂੰ ਰੋਕਣ ਲਈ ਮੋਹਤਬਰ ਵਿਅਕਤੀਆਂ ਦੇ ਸਹਿਯੋਗ ਦੀ ਲੋੋੜ ਹੈ। ਇਸ ਮੌਕੇ ਹਾਜਰ ਆਗੂਆਂ ਨੇ ਪ੍ਰਸ਼ਾਸਨ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਅੱਜ ਹੀ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਸਮੂਹ ਗਜਟਿਡ ਅਫਸਰਾਂ, ਥਾਣਾ ਇੰਚਾਰਜਾਂ, ਪੁਲਿਸ ਚੌੌਕੀਆਂ ਅਤੇ ਯੂਨਿਟ ਇੰਚਾਰਜਾਂ ਨਾਲ ਮੀਟਿੰਗ ਕਰਕੇ ਕੋੋਰੋਨਾ ਮਹਾਂਮਾਰੀ ਦੇ ਵੱਧ ਰਹੇ ਪਸਾਰੇ ਨੂੰ ਰੋੋਕਣ ਲਈ ਜਾਗਰੂਕ ਕਰਨ ਹਿੱਤ ਦਿਸ਼ਾ ਨਿਰਦੇਸ਼ ਦਿੱਤੇ ।
ਇਸੇ ਮੁਹਿੰਮ ਦੇ ਤਹਿਤ ਅੱਜ ਪੁਲਿਸ ਲਾਈਨ ਮਾਨਸਾ ਵਿਖੇ 104 ਕਰਮਚਾਰੀਆਂ ਨੇ ਕੋੋਰੋਨਾ ਦਾ ਟੀਕਾ ਲਵਾਇਆ । ਇਸ ਮੀਟਿੰਗ ਵਿੱਚ ਬਲਾਕ ਮਾਨਸਾ ਪੰਚਾਇਤ ਯੂਨੀਅਨ ਦੇ ਪ੍ਰਧਾਨ ਜਗਦੀਪ ਸਿੰਘ ਸਰਪੰਚ ਪਿੰਡ ਬੁਰਜ ਢਿੱਲਵਾ, ਐਡਵੋਕੇਟ ਗੁਰਵਿੰਦਰ ਸਿੰਘ ਸਰਪੰਚ ਪਿੰਡ ਬੀਰੋਕੇ ਕਲਾਂ, ਬਲਾਕ ਕਾਂਗਰਸ ਦੇ ਪ੍ਰਧਾਨ ਦੀਦਾਰ ਸਿੰਘ ਖਾਰਾ, ਬਲਾਕ ਸੰਮਤੀ ਚੇਅਰਮੈਨ ਜਗਚਾਨਣ ਸਿੰਘ, ਸਰਪੰਚ ਕੰਵਲਦੀਪ ਸਿੰਘ ਸੱਦਾ ਸਿੰਘ ਵਾਲਾ, ਸਰਪੰਚ ਜਗਸੀਰ ਸਿੰਘ ਬਰਨਾਲਾ, ਸੰਜੀਵ ਕੁਮਾਰ ਸਰਪੰਚ ਪਿੰਡ ਕੱਲੋਂ, ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਖੜਕ ਸਿੰਘ ਵਾਲਾ, ਗਾਗੜ ਸਿੰਘ ਸਰਪੰਚ ਪਿੰਡ ਕੋੋਟ ਲੱਲੂ, ਪਰਮਜੀਤ ਸਿੰਘ ਸਰਪੰਚ ਪਿੰਡ ਨੰਗਲ ਕਲਾ, ਸਰਪੰਚ ਜਸਵਿੰਦਰ ਸਿੰਘ ਡੇਲੂਆਣਾ, ਗੁਰਕੇਵਲ ਸਿੰਘ ਸਰਪੰਚ ਅਕਲੀਆ, ਗੁਰਨਾਮ ਸਿੰਘ ਸਰਪੰਚ ਪਿੰਡ ਤਾਮਕੋਟ, ਗੁਰਮੀਤ ਸਿੰਘ ਗੀਤੂ ਅਤੇ ਰਾਜਾ ਸਿੰਘ ਸਰਪੰਚ ਪਿੰਡ ਬੁਰਜ ਹਰੀ ਆਦਿ ਹਾਜ਼ਰ ਸਨ।