ਸੰਜੀਵ ਜਿੰਦਲ
ਮਾਨਸਾ, 23 ਅਪ੍ਰੈਲ 2021: ਮਾਨਸਾ ਪੁਲਿਸ ਵੱਲੋੋਂ ਕੋਵਿਡ-19 ਦੀ ਦੂਜੀ ਲਹਿਰ ਦੇ ਵਧ ਰਹੇ ਪਸਾਰੇ ਨੂੰ ਰੋਕਣ ਸਬੰਧੀ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਪਰ ਜਾਰੀ ਹਦਾਇਤਾਂ ਦੀ ਪਾਲਣਾ ਕਰਾਉਣ ਲਈ ਅੱਜ ਪੁਲਿਸ ਲਾਈਨ ਮਾਨਸਾ ਵਿਖੇ ਬਲਾਕ ਮਾਨਸਾ ਦੇ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤ ਯੂਨੀਅਨ ਦੇ ਸਰਪ੍ਰਸਤਾਂ ਨਾਲ ਇੱਕ ਜਾਗਰੂਕਤਾ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਵਿੱਚ ਬਲਾਕ ਮਾਨਸਾ ਪੰਚਾਇਤ ਯੂਨੀਅਨ ਦੇ ਪ੍ਰਧਾਨ ਸ੍ਰੀ ਜਗਦੀਪ ਸਿੰਘ ਸਰਪੰਚ ਪਿੰਡ ਬੁਰਜ ਢਿੱਲਵਾ, ਐਡਵੋਕੇਟ ਗੁਰਵਿੰਦਰ ਸਿੰਘ ਸਰਪੰਚ ਪਿੰਡ ਬੀਰੋਕੇ ਕਲਾਂ, ਬਲਾਕ ਕਾਂਗਰਸ ਦੇ ਪ੍ਰਧਾਨ ਦੀਦਾਰ ਸਿੰਘ ਖਾਰਾ, ਬਲਾਕ ਸੰਮਤੀ ਚੇਅਰਮੈਨ ਜਗਚਾਨਣ ਸਿੰਘ , ਸਰਪੰਚ ਕੰਵਲਦੀਪ ਸਿੰਘ ਸੱਦਾ ਸਿੰਘ ਵਾਲਾ, ਸਰਪੰਚ ਸ੍ਰੀ ਜਗਸੀਰ ਸਿੰਘ ਬਰਨਾਲਾ, ਸੰਜੀਵ ਕੁਮਾਰ ਸਰਪੰਚ ਪਿੰਡ ਕੱਲੋਂ, ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਖੜਕ ਸਿੰਘ ਵਾਲਾ, ਸ੍ਰੀ ਗਾਗੜ ਸਿੰਘ ਸਰਪੰਚ ਪਿੰਡ ਕੋੋਟ ਲੱਲੂ, ਪਰਮਜੀਤ ਸਿੰਘ ਸਰਪੰਚ ਪਿੰਡ ਨੰਗਲ ਕਲਾਂ , ਸਰਪੰਚ ਜਸਵਿੰਦਰ ਸਿੰਘ ਡੇਲੂਆਣਾ, ਗੁਰਕੇਵਲ ਸਿੰਘ ਸਰਪੰਚ ਅਕਲੀਆ, ਗੁਰਨਾਮ ਸਿੰਘ ਸਰਪੰਚ ਪਿੰਡ ਤਾਮਕੋਟ, ਗੁਰਮੀਤ ਸਿੰਘ ਗੀਤੂ ਅਤੇ ਰਾਜਾ ਸਿੰਘ ਸਰਪੰਚ ਪਿੰਡ ਬੁਰਜ ਹਰੀ ਆਦਿ ਹਾਜ਼ਰ ਹੋਏ।
ਸੁਰੇਂਦਰ ਲਾਂਬਾ, ਆਈਪੀਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਹਾਜ਼ਰੀਨ ਨੂੰ ਅਪੀਲ ਕੀਤੀ ਗਈ ਕਿ ਪਿੰਡ ਪੱਧਰ ਤੇ ਪਬਲਿਕ ਦੇ ਨੁਮਾਇੰਦੇ ਹੋੋਣ ਦੇ ਨਾਤੇ ਆਪ ਦਾ ਫਰਜ਼ ਬਣਦਾ ਹੈ ਕਿ ਸਰਕਾਰ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਜਿਵੇ ਮਾਸਕ ਪਹਿਨਣ, ਕੋੋਰੋਨਾ ਟੈਸਟ ਅਤੇ ਟੀਕਾਕਰਨ ਸਬੰਧੀ ਵੱਧ ਤੋੋਂ ਵੱਧ ਜਾਗਰੂਕ ਕੀਤਾ ਜਾਵੇ। ਸੋਸ਼ਲ ਮੀਡੀਆ ਪਰ ਟੀਕਾਕਰਨ ਦਾ ਜੋ ਆਮ ਪਬਲਿਕ ਵਿੱਚ ਭਰਮ ਫੈਲਾਇਆ ਜਾ ਰਿਹਾ ਹੈ ਉਸਨੂੰ ਦੂਰ ਕੀਤਾ ਜਾਵੇ ਅਤੇ ਜਨਤਾਂ ਨੂੰ ਟੀਕਾਕਰਨ ਦੇ ਫਾਇਦਿਆ ਤੋੋਂ ਜਾਣੂ ਕਰਵਾਇਆ ਜਾਵੇ ਅਤੇ ਵੱਧ ਤੋੋਂ ਵੱਧ ਟੀਕਾਕਰਨ ਕਰਾਉਣ ਲਈ ਅੱਗੇ ਆਉਣ ਲਈ ਉਤਸ਼ਾਹਿਤ ਕੀਤਾ ਜਾਵੇ।
ਮੋਹਤਬਰ ਵਿਅਕਤੀ ਜੋੋ ਪਿੰਡ ਪੱਧਰ ਤੇ ਜਾਗਰੂਕਤਾ ਕੈਂਪ ਅਤੇ ਟੀਕਾਕਰਨ ਕੈਂਪ ਲਗਾਉਣਾ ਚਾਹੁੰਦੇ ਹਨ ਤਾਂ ਉਹ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆ ਕੇ ਇਸ ਮੁਹਿੰਮ ਦਾ ਹਿੱਸਾ ਬਣ ਸਕਦੇ ਹਨ। ਐੱਸ ਐੱਸ ਪੀ ਵੱਲੋੋਂ ਇਹ ਵੀ ਕਿਹਾ ਗਿਆ ਕਿ ਸਿਵਲ ਪ੍ਰਸਾਸ਼ਨ, ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਹਰ ਸਮੇਂ ਆਪ ਦੀ ਸੇਵਾ ਵਿੱਚ ਹਾਜ਼ਰ ਹੈ। ਇਸ ਮਹਾਂਮਾਰੀ ਦੇ ਪਸਾਰੇ ਨੂੰ ਰੋਕਣ ਲਈ ਮੋਹਤਬਰ ਵਿਅਕਤੀਆਂ ਦੇ ਸਹਿਯੋਗ ਦੀ ਲੋੋੜ ਹੈ। ਹਾਜਰੀਨ ਮੋਹਤਬਰ ਵਿਅਕਤੀਆਂ ਵੱਲੋਂ ਪ੍ਰਸ਼ਾਸਨ ਦਾ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।
ਇਸਤੋੋਂ ਇਲਾਵਾ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਅੱਜ ਸਮੂਹ ਗਜਟਿਡ ਅਫਸਰ, ਮੁੱਖ ਅਫਸਰ ਥਾਣਾ, ਇੰਚਾਰਜ ਪੁਲਿਸ ਚੌੌਕੀਆਂ ਅਤੇ ਯੂਨਿਟ ਇੰਚਾਰਜਾਂ ਨਾਲ ਮੀਟਿੰਗ ਕਰਕੇ ਕੋੋਰੋਨਾ ਮਹਾਂਮਾਰੀ ਦੇ ਵੱਧ ਰਹੇ ਪਸਾਰੇ ਨੂੰ ਰੋੋਕਣ ਲਈ ਪਬਲਿਕ ਨੂੰ ਜਾਗਰੂਕ ਕਰਨ ਹਿੱਤ ਦਿਸ਼ਾ ਨਿਰਦੇਸ਼ ਦਿੱਤੇ ਗਏ ਅਤੇ ਜੋੋ ਪੁਲਿਸ ਕਰਮਚਾਰੀਆਂ ਨੂੰ ਵੱਧ ਤੋਂ ਵੱਧ ਪਬਲਿਕ ਦਾ ਸਹਿਯੋੋਗ ਕਰਨ ਸਬੰਧੀ ਕਿਹਾ ਗਿਆ। ਇਸੇ ਮੁਹਿੰਮ ਦੇ ਤਹਿਤ ਅੱਜ ਪੁਲਿਸ ਲਾਈਨ ਮਾਨਸਾ ਵਿਖੇ 104 ਕਰਮਚਾਰੀਆਂ ਵੱਲੋਂ ਕੋੋਰੋਨਾ ਦਾ ਟੀਕਾ ਲਗਵਾਇਆ ਗਿਆ।